ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਰਾਜਪਾਲ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ
ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਬਤੌਰ ਪ੍ਰਧਾਨ ਮੰਤਰੀ ਸਹੁੰ ਚੁੱਕਣ ਮਗਰੋਂ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਵੀਂ ਦਿੱਲੀ ਵਿੱਚ ਨਵੇਂ ਸੰਸਦ ਭਵਨ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਪੁਰੋਹਿਤ ਨੇ ਸ੍ਰੀ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀ ਪੁਰੋਹਿਤ ਨੇ ਪਿਛਲੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਉਸ ਤੋਂ ਕੁਝ ਦਿਨ ਪਹਿਲਾ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਵੀ ਦਿੱਲੀ ਵਿਖੇ ਮਿਲ ਕੇ ਆਏ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਤੇ ਸੂਬਾ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਟਕਰਾਅ ਚੱਲਦਾ ਆ ਰਿਹਾ ਹੈ, ਜੋਕਿ ਲੋਕ ਸਭਾ ਚੋਣਾਂ ਦੇ ਚਲਦਿਆਂ ਸ਼ਾਂਤ ਹੋਇਆ ਪਿਆ ਹੈ। ਹਾਲਾਂਕਿ ਹੁਣ ਚੰਡੀਗੜ੍ਹ ਵਿੱਚ 20 ਹਜ਼ਾਰ ਲਿਟਰ ਮੁਫ਼ਤ ਪਾਣੀ ਦੇ ਮੁੱਦੇ ’ਤੇ ਰਾਜਪਾਲ ਤੇ ‘ਇੰਡੀਆ’ ਗੱਠਜੋੜ ਦੇ ਮੇਅਰ ਵਿਚਕਾਰ ਟਕਰਾਅ ਚੱਲ ਰਿਹਾ ਹੈ। ਇਸ ਬਾਰੇ ਵੀ ਰਾਜਪਾਲ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੋ ਸਕਦੀ ਹੈ।

Advertisement
Tags :
Banwari lal PurohitBJP PunjabGovt Of PunjabNarendra ModiPM Inidia
Show comments