ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਜਾਗਰੂਕ ਕੀਤਾ

ਪੱਤਰ ਪ੍ਰੇਰਕ ਕੁਰਾਲੀ, 10 ਜੂਨ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿੱਚ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਇਸ ਤੋਂ ਬਚਣ ਦੇ ਉਪਾਅ ਦੱਸਦਿਆਂ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਤ ਕੀਤਾ...
ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਤੇ ਕੌਂਸਲ ਦੇ ਕਰਮਚਾਰੀ।
Advertisement

ਪੱਤਰ ਪ੍ਰੇਰਕ

ਕੁਰਾਲੀ, 10 ਜੂਨ

Advertisement

ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿੱਚ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਇਸ ਤੋਂ ਬਚਣ ਦੇ ਉਪਾਅ ਦੱਸਦਿਆਂ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਸਥਾਨਕ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੈਲਥ ਇੰਸਪੈਕਟਰ ਸਵਰਨ ਸਿੰਘ, ਮੁਨੀਸ਼ ਕੁਮਾਰ ਅਤੇ ਹਰਸਿਮਰਨਜੀਤ ਸਿੰਘ ਨੇ ਲੋਕਾਂ ਨੂੰ ਮਲੇਰੀਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਬਰਸਾਤ ਦੇ ਦਿਨਾਂ ਦੌਰਾਨ ਪਾਣੀ ਨਾ ਖੜ੍ਹਾ ਹੋਣ ਦੇਣ ਲਈ ਪ੍ਰੇਰਿਤ ਕੀਤਾ। ਇਸ ਮੰਤਵ ਲਈ ਸ਼ੁੱਕਰਵਾਰ ਨੂੰ ‘ਡਰਾਈ-ਡੇਅ’ ਐਲਾਨਿਆ ਗਿਆ ਹੈ ਤਾਂ ਜੋ ਕਿ ਇਸ ਦਿਨ ਕੂਲਰਾਂ ਆਦਿ ਤੋਂ ਪਾਣੀ ਕੱਢਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ। ਜੇ ਕਿਸੇ ਵਿਅਕਤੀ ਵਿੱਚ ਮਲੇਰੀਆ ਦੇ ਲੱਛਣ ਹਨ ਤਾਂ ਉਸ ਨੂੰ ਤੁਰੰਤ ਸਿਹਤ ਕੇਂਦਰ ਵਿੱਚ ਜਾ ਕੇ ਇਲਾਜ ਕਰਵਾਉਣਾ ਚਾਹੀਦਾ ਹੈ।

Advertisement
Show comments