ਐਸ.ਏ.ਐਸ. ਨਗਰ (ਮੁਹਾਲੀ): ਇਥੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ, ਬਾਜ਼ਾਰਾਂ ਅਤੇ ਦਫ਼ਤਰਾਂ ਵਿੱਚ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਮੁਹਾਲੀ ਜ਼ਿਲ੍ਹੇ ਦੇ 2,95,634 ਘਰਾਂ ਅਤੇ ਹੋਰ ਥਾਵਾਂ ਦਾ ਸਰਵੇਖਣ ਕੀਤਾ ਗਿਆ। ਇਸ ਦੌਰਾਨ 9784 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1739 ਚਲਾਨ ਕੀਤੇ ਗਏ ਹਨ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਬੁਖ਼ਾਰ ਦੇ 316 ਕੇਸ ਮਿਲੇ ਹਨ। -ਪੱਤਰ ਪ੍ਰੇਰਕ