ਗਿਆਰਾਂ ਫੇਜ਼ ਨੇੜਲੇ ਗਾਰਬੇਜ਼ ਪਲਾਂਟ ਦਾ ਮਾਮਲਾ ਵਿਧਾਇਕ ਕੋਲ ਪੁੱਜਾ
ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਤੇ ਧਾਰਮਿਕ ਸੰਸਥਾਵਾਂ ਨੇ ਮੰਗ ਪੱਤਰ ਦਿੱਤਾ
Advertisement
ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 23 ਜੂਨ
Advertisement
ਮੁਹਾਲੀ ਦੇ ਫੇਜ਼ ਗਿਆਰਾਂ ਦੇ ਨੇੜੇ ਪੈਂਦੇ ਪਿੰਡ ਕੰਬਾਲਾ-ਕੰਬਾਲੀ ਦੀ ਰੇਲਵੇ ਲਾਈਨ ਨੇੜੇ ਲਾਏ ਜਾ ਰਹੇ ਗਾਰਬੇਜ਼ ਪਲਾਂਟ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਹ ਮਾਮਲਾ ਹੁਣ ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਰਬਾਰ ਵਿਚ ਪਹੁੰਚ ਗਿਆ ਹੈ। ਅੱਜ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫ਼ਦ ਨੇ ਇਸ ਮਾਮਲੇ ਸਬੰਧੀ ਹਲਕਾ ਵਿਧਾਇਕ ਨਾਲ ਮੁਲਾਕਾਤ ਕੀਤੀ। ਇਸ ਵਿਚ ਵੱਡੀ ਗਿਣਤੀ ਵਿਚ ਸਥਾਨਿਕ ਵਾਸੀ ਸ਼ਾਮਲ ਸਨ। ਉਨ੍ਹਾਂ ਵਿਧਾਇਕ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਇਸ ਥਾਂ ਤੋਂ ਗਾਰਬੇਜ਼ ਪਲਾਂਟ ਚੁਕਵਾਏ ਜਾਣ ਦੀ ਮੰਗ ਕੀਤੀ। ਵਿਧਾਇਕ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ ਦਾ ਸਥਾਈ ਹੱਲ ਜਲਦੀ ਹੀ ਕੀਤਾ ਜਾਵੇਗਾ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।
Advertisement
×