11ਵੀਂ ਦੀ ਸਲਾਨਾ ਪ੍ਰੀਖਿਆਵਾਂ ਮਹੀਨਾ ਪਹਿਲਾਂ ਲੈਣ ਦਾ ਮਾਮਲਾ ਆਇਆ ਸਾਹਮਣੇ : The Tribune India

11ਵੀਂ ਦੀ ਸਲਾਨਾ ਪ੍ਰੀਖਿਆਵਾਂ ਮਹੀਨਾ ਪਹਿਲਾਂ ਲੈਣ ਦਾ ਮਾਮਲਾ ਆਇਆ ਸਾਹਮਣੇ

11ਵੀਂ ਦੀ ਸਲਾਨਾ ਪ੍ਰੀਖਿਆਵਾਂ ਮਹੀਨਾ ਪਹਿਲਾਂ ਲੈਣ ਦਾ ਮਾਮਲਾ ਆਇਆ ਸਾਹਮਣੇ

ਸਰਬਜੀਤ ਸਿੰਘ ਭੱਟੀ

ਲਾਲੜੂ, 18 ਮਾਰਚ

ਮੁੱਖ ਅੰਸ਼

  • ਸਿੱਖਿਆ ਵਿਭਾਗ ਦੇ ਹੁਕਮਾਂ ਦੀ ਹੋਈ ਉਲੰਘਣਾ
  • ਵਿਧਾਇਕ ਨੇ ਸਿੱਖਿਆ ਮੰਤਰੀ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਮੰਡੀ ਦੇ ਪ੍ਰਬੰਧਕਾਂ ਵੱਲੋਂ ਕਥਿਤ ਤੌਰ ’ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਗਿਆਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਇਕ ਮਹੀਨਾ ਪਹਿਲਾਂ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਪਿਆਂ ਨੇ ਸਖਤ ਰੋਸ ਪ੍ਰਗਟ ਕਰਦੇ ਹੋਏ ਇਸ ਨੂੰ ਵਿਦਿਆਰਥੀਆਂ ਨੂੰ ਪੜ੍ਹਨ ਲਈ ਇਕ ਮਹੀਨੇ ਦਾ ਘੱਟ ਸਮਾਂ ਦੇਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਉਨ੍ਹਾਂ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਵੀ ਕੀਤੀ ਹੈ। ਉਕਤ ਸਕੂਲ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਵਿਭਾਗ ਵੱਲੋਂ 7 ਮਾਰਚ 2023 ਤੋਂ 22 ਮਾਰਚ 2023 ਤੱਕ ਜਾਰੀ ਕੀਤੀ ਗਈ ਸੀ, ਪਰ ਸਕੂਲ ਦੀ ਪ੍ਰਿੰਸੀਪਲ ਤੇ ਹੋਰ ਪ੍ਰਬੰਧਕਾਂ ਨੇ ਗਿਆਰਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 8 ਫਰਵਰੀ 2023 ਤੋਂ 23 ਫਰਵਰੀ 2023 ਵਿਚਾਲੇ ਲੈ ਲਈ ਜਿਸ ਨਾਲ ਵਿਦਿਆਰਥੀਆਂ ਨੂੰ ਇਕ ਮਹੀਨੇ ਦਾ ਘੱਟ ਸਮਾਂ ਪੜ੍ਹਨ ਨੂੰ ਮਿਲਿਆ। 

 ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਧਿਆਨ ਵਿੱਚ ਜਦੋਂ ਇਹ ਮਾਮਲਾ ਆਇਆ ਤਾਂ ਉਨ੍ਹਾਂ ਇਸ ਸਬੰਧੀ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਦੇ ਨਾਲ ਅਪਣਾ ਪੱਤਰ ਲਾ ਕੇ ਭੇਜਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ।

ਕੀ ਕਹਿੰਦੇ ਨੇ ਅਧਿਕਾਰੀ

ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਮੁਹਾਲੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਣਕਾਰੀ ਹਾਸਲ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵਿਦਿਆਰਥੀ ਦਾ ਸ਼ੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਉੱਧਰ, ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਚਹਿਲ ਨੇ ਕਿਹਾ ਕਿ ਉਨ੍ਹਾਂ ਦਾ ਸਕੂਲ ਦੋ ਸ਼ਿਫਟਾਂ ਵਿੱਚ ਚੱਲਦਾ ਹੈ, ਜਿਥੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਕਈ ਕੇਂਦਰ ਬਣੇ ਹੋਏ ਹਨ। ਇਸ ਤੋਂ ਇਲਾਵਾ ਪੇਪਰਾਂ ਦੀ ਮਾਰਕਿੰਗ ਦਾ ਕੇਂਦਰ ਵੀ ਉਨ੍ਹਾਂ ਦੇ ਸਕੂਲ ਵਿੱਚ ਹੈ, ਇਸ ਕਰ ਕੇ ਉਨ੍ਹਾਂ ਨੇ ਫਰਵਰੀ ਮਹੀਨੇ ਵਿੱਚ 11ਵੀਂ ਜਮਾਤ ਦੀ ਪ੍ਰੀਖਿਆ ਲਈ ਹੈ ਜਦ ਕਿ ਨਤੀਜਾ 31 ਮਾਰਚ ਤੋਂ ਪਹਿਲਾਂ ਕੱਢ ਦਿੱਤਾ ਜਾਵੇਗਾ। ਇਸ ਬਾਰੇ ਵਿਦਿਆਰਥੀਆਂ ਨੂੰ ਵੱਟਸਐਪ ਗਰੁੱਪਾਂ ਰਾਹੀਂ ਸੁਚਿਤ ਕਰ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All