ਪਾੜਿ੍ਹਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਤੁਰੇ ਆਗੂ : The Tribune India

ਪਾੜਿ੍ਹਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਤੁਰੇ ਆਗੂ

ਪਾੜਿ੍ਹਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਤੁਰੇ ਆਗੂ

ਸਰਕਾਰੀ ਕਾਲਜ ਸੈਕਟਰ-11 ਵਿਚ ਮੰਗ ਪੱਤਰ ਦਿਖਾਉਂਦੇ ਹੋਏ ਵਿਦਿਆਰਥੀ।

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 24 ਸਤੰਬਰ

ਇੱਥੋਂ ਦੇ ਕਾਲਜਾਂ ਵਿਚ ਵਿਦਿਆਰਥੀ ਚੋਣਾਂ ਦੇ ਪ੍ਰਚਾਰ ਲਈ ਪ੍ਰਸ਼ਾਸਨ ਤੇ ਪੁਲੀਸ ਨੇ ਸਖ਼ਤੀ ਕਰ ਦਿੱਤੀ ਹੈ ਪਰ ਹੁਣ ਵਿਦਿਆਰਥੀ ਸਿੱਧੇ ਪ੍ਰਚਾਰ ਕਰਨ ਦੀ ਥਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਤੁਰ ਪਏ ਹਨ। ਹਰ ਕਾਲਜ ਵਿਚ ਚੋਣਾਂ ਲੜ ਰਹੀਆਂ ਜਥੇਬੰਦੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਪੁੱਛ ਰਹੀਆਂ ਹਨ ਤੇ ਉਨ੍ਹਾਂ ਦੀ ਸੂਚੀ ਬਣਾ ਕੇ ਪ੍ਰਿੰਸੀਪਲਾਂ ਨੂੰ ਮੈਮੋਰੰਡਮ ਦਿੱਤੇ ਜਾ ਰਹੇ ਹਨ। ਅੱਜ ਚੰਡੀਗੜ੍ਹ ਦੇ ਦੋ ਕਾਲਜਾਂ ਵਿਚ ਵਿਦਿਆਰਥੀ ਜਥੇਬੰਦੀਆਂ ਨੇ ਪ੍ਰਿੰਸੀਪਲਾਂ ਨੂੰ ਮੰਗ ਪੱਤਰ ਦਿੱਤੇ।

ਐਸਡੀ ਕਾਲਜ ਸੈਕਟਰ-32 ਤੇ ਡੀਏਵੀ ਕਾਲਜ ਸੈਕਟਰ-10 ਵਿਚ ਵਿਦਿਆਰਥੀ ਧਿਰਾਂ ਦੀ ਲੜਾਈ ਤੋਂ ਬਾਅਦ ਸਖ਼ਤੀ ਹੋ ਗਈ ਹੈ ਤੇ ਕਾਲਜ ਪ੍ਰਬੰਧਕਾਂ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਵਿਦਿਆਰਥੀ ਆਗੂ ਜਮਾਤਾਂ ਦੌਰਾਨ ਤੇ ਕਾਲਜ ਵਿਚ ਉਦੋਂ ਤਕ ਪ੍ਰਚਾਰ ਨਹੀਂ ਕਰੇਗਾ ਜਦ ਤਕ ਪੰਜਾਬ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਚੋਣਾਂ ਦਾ ਐਲਾਨ ਨਹੀਂ ਕੀਤਾ ਜਾਂਦਾ।

ਇੱਥੋਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ-11 ਵਿਚ ਗਾਂਧੀ ਗਰੁੱਪ ਸਟੂਡੈਂਟ ਯੂਨੀਅਨ (ਜੀਜੀਐਸਯੂ) ਨੇ ਵਾਟਰ ਕੂਲਰ ਵਿੱਚ ਪਾਣੀ ਦੀ ਕਿੱਲਤ ਅਤੇ ਪਾਣੀ ਦੀ ਉਪਲਬਧਤਾ ਅਤੇ ਸਫ਼ਾਈ ਸਬੰਧੀ ਕਾਲਜ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਵਾਈਸ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪ ਕੇ ਕਿਹਾ ਕਿ ਜਲਦੀ ਤੋਂ ਜਲਦੀ ਸਮੱਸਿਆ ਦਾ ਹੱਲ ਕੀਤਾ ਜਾਵੇ।

ਦੂਜੇ ਪਾਸੇ, ਐਸਡੀ ਕਾਲਜ ਵਿਚ ਪਾਰਕਿੰਗ ਦੀ ਸਮੱਸਿਆ ਖ਼ਿਲਾਫ਼ ਵਿਦਿਆਰਥੀ ਜਥੇਬੰਦੀਆਂ ਨੇ ਆਵਾਜ਼ ਚੁੱਕੀ ਹੈ। ਇੱਥੇ ਪਾਰਕਿੰਗ ਦੀ ਸਭ ਤੋਂ ਵੱਡੀ ਸਮੱਸਿਆ ਹੈ। ਇੱਥੇ ਵਿਦਿਆਰਥੀਆਂ ਵੱਲੋਂ ਜ਼ਿਆਦਾਤਰ ਵਾਹਨ ਸੜਕ ਦੇ ਦੋਵੇਂ ਪਾਸੇ ਪਾਰਕ ਕੀਤੇ ਜਾਂਦੇ ਹਨ ਤੇ ਕਈ ਵਾਰ ਪੁਲੀਸ ਇਨ੍ਹਾਂ ਵਾਹਨਾਂ ਦੇ ਚਲਾਨ ਵੀ ਕਰ ਜਾਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All