ਵੀਆਈਪੀ ਰੋਡ ਹੱਤਿਆ ਕਾਂਡ

ਮੁੱਖ ਮੁਲਜ਼ਮ ਹੈਪੀ ਬਰਾੜ ਗ੍ਰਿਫ਼ਤਾਰ

ਮੁੱਖ ਮੁਲਜ਼ਮ ਹੈਪੀ ਬਰਾੜ ਗ੍ਰਿਫ਼ਤਾਰ

ਮੁਲਜ਼ਮ ਨੂੰ ਮੀਡੀਆ ਅੱਗੇ ਪੇਸ਼ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 29 ਅਕਤੂਬਰ
ਇਥੋਂ ਦੀ ਵੀਆਈਪੀ ਰੋਡ ’ਤੇ ਲੰਘੀ 10 ਤਰੀਕ ਨੂੰ ਗੱਡੀਆਂ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਹਿਮਾਚਲ ਵਾਸੀ ਅਨਿਲ ਕੁਮਾਰ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਇਸ ਕੇਸ ਦੇ ਮੁੱਖ ਮੁਲਜ਼ਮ ਹੈਪੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਲੰਘੇ 20 ਦਿਨਾਂ ਨੂੰ ਪੁਲੀਸ ਨੂੰ ਚਕਮਾ ਦੇ ਰਿਹਾ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਇਕ ਲੜਕੀ ਸਣੇ ਛੇ ਜਣਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਕੁਝ ਦਿਨਾਂ ਮਗਰੋਂ ਲੜਕੀ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਵਾਰਦਾਤ ਵਾਲੀ ਰਾਤ ਗੋਲੀ ਚਲਾਉਣ ਵਾਲਾ ਮੁੱਖ ਮੁਲਜ਼ਮ ਹੈਪੀ ਬਰਾੜ ਫ਼ਰਾਰ ਸੀ ਜਿਸ ਦੀ ਭਾਲ ਵਿੱਚ ਪੁਲੀਸ ਦੀਆਂ ਟੀਮਾਂ ਛਾਪੇ ਮਾਰ ਰਹੀਆਂ ਸਨ।

ਅੱਜ ਐੱਸਪੀ (ਦਿਹਾਤੀ) ਰਵਜੋਤ ਕੌਰ ਗਰੇਵਾਲ, ਡੀ.ਐੱਸ.ਪੀ. (ਡੇਰਾਬੱਸੀ) ਗੁਰਬਖ਼ਸ਼ੀਸ਼ ਸਿੰਘ, ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਰਾਜਪਾਲ ਸਿੰਘ ਗਿੱਲ, ਢਕੌਲੀ ਥਾਣਾ ਮੁਖੀ ਨਰਪਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਹੈਪੀ ਬਰਾੜ ਨੂੰ ਢਕੌਲੀ ਖੇਤਰ ਤੋਂ ਕਾਬੂ ਕੀਤਾ ਗਿਆ ਹੈ। ਐੱਸ.ਪੀ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਅੱਜ ਢਕੋਲੀ ਥਾਣਾ ਮੁਖੀ ਨਰਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਖੇਤਰ ਵਿੱਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਵਿਅਕਤੀ, ਜਿਸ ਨੇ ਮਾਸਕ ਪਹਿਨਿਆ ਹੋਇਆ ਸੀ, ਊਸ ਤੋਂ ਪੁੱਛ-ਪੜਤਾਲ ਕੀਤੀ ਤਾਂ ਉਹ ਘਬਰਾ ਗਿਆ। ਉਸ ਦਾ ਮਾਸਕ ਉਤਰਵਾਇਆ ਗਿਆ ਤਾਂ ਉਸ ਨੇ ਆਪਣਾ ਨਾਂ ਹਰਵਿੰਦਰ ਸਿੰਘ ਉਰਫ਼ ਹੈਪੀ ਬਰਾੜ ਵਾਸੀ ਪਿੰਡ ਵਾਦਰ ਜਟਾਣਾ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੱਸਿਆ। ਪੁਲੀਸ ਨੇ ਮੁਲਜ਼ਮ ਤੋਂ ਵਾਰਦਾਤ ਵਿੱਚ ਵਰਤੀ .32 ਬੋਰ ਦੀ ਪਿਸਤੌਲ ਤੋਂ ਇਲਾਵਾ ਇਕ ਰਾਈਫਲ ਅਤੇ .12 ਬੋਰ ਦੀ ਬੰਦੂਕ ਬਰਾਮਦ ਕੀਤੀ ਹੈ। ਇਹ ਹਥਿਆਰ ਲਾਇਸੈਂਸੀ ਹਨ।

ਹੁੱਲੜਬਾਜ਼ੀ ਦੇ ਦੋਸ਼ ਤਹਿਤ ਤਿੰਨ ਨੌਜਵਾਨ ਕਾਬੂ

ਮੁਹਾਲੀ (ਪੱਤਰ ਪ੍ਰੇਰਕ): ਇੱਥੋਂ ਦੇ ਸੈਕਟਰ-70 ਦੀ ਮਾਰਕੀਟ ਵਿੱਚ ਹੁੱਲੜਬਾਜ਼ੀ ਕਰਨ ਦੇ ਦੋਸ਼ ਵਿੱਚ ਮਟੌਰ ਪੁਲੀਸ ਨੇ ਤਿੰਨ ਵਿਅਕਤੀਆਂ ਸਤਿੰਦਰਪਾਲ ਸਿੰਘ ਅਤੇ ਅਵਨੀਤ ਸਿੰਘ ਦੋਵੇਂ ਵਾਸੀ ਸੈਕਟਰ-70 ਅਤੇ ਜਸਮੀਤ ਸਿੰਘ ਵਾਸੀ ਸੰਨੀ ਐਨਕਲੇਵ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਅਕਤੀਆਂ ’ਤੇ ਥਾਣਾ ਮੁਖੀ ਦੇ ਗੰਨਮੈਨ ਦੀ ਕਥਿਤ ਤੌਰ ’ਤੇ ਵਰਦੀ ਪਾੜਨ ਦਾ ਵੀ ਦੋਸ਼ ਹੈ। ਇਹ ਘਟਨਾ ਲੰਘੀ ਦੇਰ ਰਾਤ ਵਾਪਰੀ। ਪੁਲੀਸ ਨੂੰ ਸੈਕਟਰ-70 ਦੇ ਸ਼ਰਾਬ ਠੇਕੇ ਨੇੜੇ ਹੁੱਲੜਬਾਜ਼ੀ ਦੀ ਸੂਚਨਾ ਮਿਲੀ ਸੀ। ਜਦੋਂ ਮਟੌਰ ਥਾਣਾ ਦੇ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਅਤੇ ਹੋਰ ਕਰਮਚਾਰੀਆਂ ਨੇ ਇਨ੍ਹਾਂ ਵਿਅਕਤੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲੀਸ ਦੀ ਗੱਡੀ ਨੂੰ ਟੱਕਰ ਮਾਰ ਕੇ ਆਪਣੀ ਗੱਡੀ ਵਿੱਚ ਭਜਾ ਲਈ। ਪੁਲੀਸ ਨੇ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸਾਰਿਆਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All