ਗੁਰੂਆਂ ਦੀਆਂ ਸ਼ਹਾਦਤਾਂ ਨੇ ਮਨੁੱਖਤਾ ਦੀ ਰੱਖਿਆ ਦਾ ਮੁੱਢ ਬੰਨ੍ਹਿਆ: ਗੜਗੱਜ
ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਦੇਸ਼ ਵਿਚ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਲੜੀ ਤਹਿਤ ਮੁਹਾਲੀ ਦੇ ਫੇਜ਼ ਅੱਠ...
Advertisement
ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਦੇਸ਼ ਵਿਚ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਲੜੀ ਤਹਿਤ ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਕੱਤਰਾ ਨੂੰ ਸੰਬੋਧਨ ਕਰਦਿਆਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੁਨੀਆਂ ਦੇ ਇਤਿਹਾਸ ਦੀ ਨਿਵੇਕਲੀ ਘਟਨਾ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦੀ ਸ਼ਹਾਦਤਾਂ ਨੇ ਧਰਮ ਦੀ ਆਜ਼ਾਦੀ, ਮਨੁੱਖਤਾ ਅਤੇ ਮਜ਼ਲੂਮਾਂ ਦੀ ਰੱਖਿਆ ਦਾ ਮੁੱਢ ਬੰਨ੍ਹਿਆ ਅਤੇ ਅੱਜ ਤੱਕ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦੁਨੀਆਂ ਨੂੰ ਇਹ ਚਾਨਣ ਵਿਖਾ ਰਹੀਆਂ ਹਨ ਕਿ ਜ਼ੁਲਮ ਦਾ ਟਾਕਰਾ ਸ਼ਾਂਤ ਅਤੇ ਸਬਰ ਨਾਲ ਕਿਵੇਂ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰਿਆਂ ਨੂੰ ਸ਼ਹੀਦੀ ਪੁਰਬ ਸਮਾਗਮਾਂ ਅਤੇ ਨਗਰ ਕੀਰਤਨਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰ ਇਤਿਹਾਸ ਨਾਲ ਜੁੜਨ ਦਾ ਸੱਦਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਪ੍ਰਦੀਪ ਸਿੰਘ ਭਾਰਜ, ਰਮਨਦੀਪ ਸਿੰਘ ਬਾਵਾ, ਮਨਜੀਤ ਸਿੰਘ, ਜਗਦੀਸ਼ ਸਿੰਘ ਸਰਾਉ, ਸੁਰਜੀਤ ਸਿੰਘ ਮਠਾੜੂ ਤੇ ਰਾਜਿੰਦਰ ਸਿੰਘ ਟੌਹੜਾ ਮੈਨੇਜਰ ਅੰਬ ਸਾਹਿਬ ਆਦਿ ਵੀ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ।
Advertisement
Advertisement
