ਨਗਰ ਨਿਗਮ ਦੇ ਵਿਹੜੇ ਵਿੱਚ ਮੇਅਰ ਨੇ ਚੜ੍ਹਾਇਆ ਤਿਰੰਗਾ : The Tribune India

ਨਗਰ ਨਿਗਮ ਦੇ ਵਿਹੜੇ ਵਿੱਚ ਮੇਅਰ ਨੇ ਚੜ੍ਹਾਇਆ ਤਿਰੰਗਾ

ਨਗਰ ਨਿਗਮ ਦੇ ਵਿਹੜੇ ਵਿੱਚ ਮੇਅਰ ਨੇ ਚੜ੍ਹਾਇਆ ਤਿਰੰਗਾ

ਨਗਰ ਨਿਗਮ ਦੇ ਫਾਇਰ ਵਿਭਾਗ ਦੇ ਇੱਕ ਮੁਲਾਜ਼ਮ ਨੂੰ ਸਨਮਾਨਿਤ ਕਰਦੇ ਹੋਏ ਮੇਅਰ ਸਰਬਜੀਤ ਕੌਰ ਢਿੱਲੋਂ। -ਫੋਟੋ: ਪੰਜਾਬੀ ਟ੍ਰਿਬਿਊਨ

ਮੁਕੇਸ਼ ਕੁਮਾਰ

ਚੰਡੀਗੜ੍ਹ, 16 ਅਗਸਤ

ਸੁਤੰਤਰਤਾ ਦਿਵਸ ਨੂੰ ਲੈ ਕੇ ਨਗਰ ਨਿਗਮ ਚੰਡੀਗੜ੍ਹ ਵੱਲੋਂ ਇੱਥੇ ਸੈਕਟਰ 17 ਸਥਿਤ ਨਗਰ ਨਿਗਮ ਬਿਲਡਿੰਗ ਵਿੱਚ ਕੀਤੇ ਗਏ ਇੱਕ ਸਾਦੇ ਸਮਾਗਮ ਮੌਕੇ ਸ਼ਹਿਰ ਦੀ ਮੇਅਰ ਸਰਬਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਮਾਗਮ ਦੌਰਾਨ ਉਨ੍ਹਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੌਂਸਲਰਾਂ, ਸੀਨੀਅਰ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਇੱਕ ਖੁਸ਼ੀ ਵਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਦੇਸ਼ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ। ਮੇਅਰ ਨੇ ਆਪਣੇ ਭਾਸ਼ਣ ਦੌਰਾਨ ਨਗਰ ਨਿਗਮ ਚੰਡੀਗੜ੍ਹ ਦੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੇ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ, ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ, ਡਿਪਟੀ ਮੇਅਰ ਅਨੂਪ ਗੁਪਤਾ ਸਮੇਤ ਨਿਗਮ ਦੇ ਕੌਂਸਲਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ਅਤੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ ਮਨਾਇਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All