ਮੇਅਰ ਨੇ ਸੜਕ ਦਾ ਕੰਮ ਸ਼ੁਰੂ ਕਰਵਾਇਆ
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸੈਕਟਰ-40 ਵਿੱਚ ਸੜਕਾਂ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਇਲਾਕਾ ਕੌਂਸਲਰ ਗੁਰਬਖਸ਼ ਰਾਵਤ ਅਤੇ ਕਈ ਹੋਰ ਇਲਾਕਾਵਾਸੀ ਮੌਜੂਦ ਰਹੇ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਇਲਾਕੇ ਦੇ ਲੋਕਾਂ ਨੂੰ ਸੜਕਾਂ...
Advertisement
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸੈਕਟਰ-40 ਵਿੱਚ ਸੜਕਾਂ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਇਲਾਕਾ ਕੌਂਸਲਰ ਗੁਰਬਖਸ਼ ਰਾਵਤ ਅਤੇ ਕਈ ਹੋਰ ਇਲਾਕਾਵਾਸੀ ਮੌਜੂਦ ਰਹੇ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਇਲਾਕੇ ਦੇ ਲੋਕਾਂ ਨੂੰ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ। ਇਸ ਦੇ ਨਾਲ ਹੀ ਮੇਅਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ ਲਈ ਵਰਤੇ ਜਾ ਰਹੇ ਸਾਮਾਨ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁਰੰਮਤ ਦੇ ਕਾਰਜ ਵਿੱਚ ਸਾਮਾਨ ਦੀ ਮਾੜੀ ਗੁਣਵੱਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀਮਤੀ ਬਬਲਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਦੀਆਂ ਅੰਦਰੂਨੀ ਸੜਕਾਂ ਦੀ ਮੁਰੰਮਤ ਦੇ ਕੰਮ ਨੂੰ ਯੋਜਨਾਬੱਧ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ।
Advertisement
Advertisement
