ਬਨੂੜ: ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਮਾਣਕਪੁਰ ਦੀ 630/650 ਅੰਕ ਹਾਸਲ ਕਰਕੇ ਪੰਜਾਬ ਬੋਰਡ ਦੀ ਦਸਵੀਂ ਸ਼੍ਰੇਣੀ ਦੀ ਮੈਰਿਟ ਲਿਸਟ ਵਿੱਚ ਆਈ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਅੱਜ ਪਟਿਆਲਾ ਵਿੱਚ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਮੈਰਿਟ ਵਿੱਚ ਆਈ ਵਿਦਿਆਰਥਣ ਨੂੰ ਸਿੱਖਿਆ ਵਿਭਾਗ ਵੱਲੋਂ ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ। ਉਨ੍ਹਾਂ ਹਰਪ੍ਰੀਤ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਦਿਆਰਥਣ ਦੇ ਪਿਤਾ ਗੁਰਦੀਪ ਸਿੰਘ, ਮਾਤਾ ਬਲਜਿੰਦਰ ਕੌਰ ਤੋਂ ਇਲਾਵਾ ਮਾਣਕਪੁਰ ਸਕੂਲ ਦੀ ਪ੍ਰਿੰਸੀਪਲ ਮਨੀ ਵਸ਼ਿਸ਼ਟ ਅਤੇ ਕਲਾਸ ਇੰਚਾਰਜ ਹਰਵਿੰਦਰ ਕੌਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ