ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਡੇਰਾਬੱਸੀ (ਹਰਜੀਤ ਸਿੰਘ): ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਇਸ ਬਲਾਕ ਵਿੱਚ ਪੈਂਦੇ ਪਿੰਡ ਤ੍ਰਿਵੈਦੀ ਵਿਖੇ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਵਿਧਾਇਕ ਸ੍ਰੀ ਰੰਧਾਵਾ ਨੇ ਦੱਸਿਆ ਕਿ ਇੰਨ੍ਹਾਂ ਕੈੱਪਾਂ ਵਿੱਚ...
Advertisement
ਡੇਰਾਬੱਸੀ (ਹਰਜੀਤ ਸਿੰਘ): ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਇਸ ਬਲਾਕ ਵਿੱਚ ਪੈਂਦੇ ਪਿੰਡ ਤ੍ਰਿਵੈਦੀ ਵਿਖੇ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਵਿਧਾਇਕ ਸ੍ਰੀ ਰੰਧਾਵਾ ਨੇ ਦੱਸਿਆ ਕਿ ਇੰਨ੍ਹਾਂ ਕੈੱਪਾਂ ਵਿੱਚ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤੇ ਜਾ ਰਹੇ ਹਨ।। ਇਸ ਮੌਕੇ ਕੈਂਪ ਵਿੱਚ ਸਬ-ਡਿਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
Advertisement
Advertisement