ਪੱਤਰ ਪ੍ਰੇਰਕ
ਪੰਚਕੂਲਾ, 4 ਸਤੰਬਰ
ਸੈਕਟਰ-9 ਵਿੱਚ ਬੀਤੇ ਦਿਨ ਅੱਗ ਲੱਗਣ ਕਾਰਨ ਸੜੀਆਂ 125 ਤੋਂ ਵੱਧ ਦੁਕਾਨਾਂ ਦੇ ਮਾਲਕਾਂ ਨਾਲ ਦੁੱਖ ਵੰਡਾਉਣ ਲਈ ਅੱਜ ਨਾਲ ਲੱਗਦੇ ਪੰਜਾਬ ਦਾ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਹਰਿਆਣਾ ਦੇ ਆਗੂਆਂ ਨਾਲ ਅੱਜ ਇੱਥੇ ਪਹੁੰਚੇ। ਉਨ੍ਹਾਂ ਪੀੜਤ ਦੁਕਾਨਦਾਰਾਂ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਐਲਾਨੀ 25000 ਰੁਪਏ ਦੀ ਮਾਲੀ ਮਦਦ ਨੂੰ ਪੀੜਤਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਵੀ ਝੁੱਗੀ ਸੜੀ ਸੀ ਅਤੇ ਉਸ ਝੁੱਗੀ ਪੀੜਤ ਨੂੰ ਉਨ੍ਹਾਂ ਵੱਲੋਂ 65000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ।