ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਅਕਤੂਬਰ
ਇਥੇ ਸੈਕਟਰ-25 ਵਿੱਚ ਅਣਪਛਾਤੇ ਵਿਅਕਤੀ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲੀਸ ਨੇ ਮੁਲਜ਼ਮ ਦੀ ਭਾਲ ਆਰੰਭ ਕਰ ਦਿੱਤੀ ਹੈ। ਪੀੜਤ ਵਿਕਾਸ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਤੇ ਬੀਤੀ ਰਾਤ ਕਾਰ ਵਿੱਚ ਧਮਾਕਾ ਹੋਇਆ। ਊਸ ਨੇ ਬਾਹਰ ਆ ਕੇ ਦੇਖਿਆ ਕਿ ਕਾਰ ਨੂੰ ਅੱਗ ਲੱਗੀ ਹੋਈ ਸੀ। ਆਸਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਪੁਲੀਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਤੇ ਪਤਾ ਲੱਗਾ ਕਿ ਕਾਰ ਨੂੰ ਅੱਗ ਲਗਾਉਣ ਵਾਲਾ ਨਕਾਬਪੋਸ਼ ਵਿਅਕਤੀ ਬੀਤੀ ਰਾਤ ਕਾਰ ਨੇੜੇ ਘੁੰਮ ਰਿਹਾ ਸੀ। ਊਸ ਨੇ ਕਾਰ ਦਾ ਸ਼ੀਸ਼ਾ ਤੋੜਨ ਮਗਰੋਂ ਤੇਲ ਛਿੜਕ ਕੇ ਅੱਗ ਲਗਾ ਦਿੱਤੀ। ਪੁਲੀਸ ਨੇ ਮੁਲਜ਼ਮ ਦੀ ਭਾਲ ਆਰੰਭ ਕਰ ਦਿੱਤੀ ਹੈ।