ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 12 ਨਵੰਬਰ
ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਇੰਚਾਰਜ ਅਤੇ ਉਮੀਦਵਾਰ ਐਲਾਨੀ ਗਈ ਬੀਬੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ‘ਆਪ’ ਦੀ ਸਰਕਾਰ ਬਣੇਗੀ। ਬੀਬੀ ਅਨਮੋਲ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸਦੇ ਪਿੰਡਾਂ ਗੁੜਾ ਕਸੌਲੀ ਅਤੇ ਜੈਂਤੀ ਮਾਜਰੀ ਆਦਿ ਵਿੱਚ ਆਮ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਬੀਬੀ ਮਾਨ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਸਿਆਸੀ ਖੇਤਰ ਵਿੱਚ ਆਪਣੀ ਕਿਸਮਤ ਅਜ਼ਮਾਉਣ ਜਾ ਰਹੀ ਹੈ। ਇਸੇ ਦੌਰਾਨ ਬੀਬੀ ਮਾਨ ਨੇ ਸਬਜ਼ੀ ਵਿਕਰੇਤਾਵਾਂ ਤੇ ਦੁਕਾਨਦਾਰਾਂ ਨੂੰ ਵੋਟ ਦੀ ਕੀਮਤ ਸਮਝਾਈ ਤੇ ‘ਆਪ’ ਦੇ ਉਮੀਦਵਾਰਾਂ ਨੂੰ ਸੇਵਾ ਕਰਨ ਦਾ ਮੌਕਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ, ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਤੇਜ਼ ਕੀਤਾ ਹੋਇਆ ਹੈ।