ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ: ਚਾਵਲਾ
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਤੋਂ ਅੱਕੇ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ...
Advertisement
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਤੋਂ ਅੱਕੇ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਚਾਵਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਰਾਜ ਹਰ ਪੱਖ ਤੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਹਾਕਿਆਂ ਦੇ ਰਾਜ ਤੋਂ ਬਾਅਦ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਆਂਦਾ ਸੀ ਪਰ ਹੁਣ ਇੱਕ ਵਾਰ ਫਿਰ ਪੰਜਾਬ ਦੇ ਵਿਕਾਸ ਦੀ ਗੱਡੀ ਲੀਹ ਤੋਂ ਉਤਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਚਾਰ ਸਾਲਾਂ ਤੋਂ ਠੱਪ ਪਿਆ ਹੈ ਜਦਕਿ ਲੋਕ ਮੁਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ।
ਸ੍ਰੀ ਚਾਵਲਾ ਨੇ ਕਿਹਾ ਕਾਂਗਰਸ ਹਾਈਕਮਾਂਡ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਵਿੱਚ ਜੁਟੀ ਹੋਈ ਹੈ।
Advertisement
Advertisement
