ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ: ਕੰਗ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਨੇੜਲੇ ਪਿੰਡ ਖੈਰਪੁਰ ਵਿੱਚ ਪਿੰਡ ਦੇ ਪਤਵੰਤਿਆਂ ਤੇ ਵਸਨੀਕਾਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਕੰਗ ਨੇ ਪਿੰਡ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਕੰਗ ਨੂੰ ਦੱਸਿਆ ਕਿ ਪਿੰਡ ਨੂੰ ਸਰਕਾਰ ਵਲੋਂ ਕੋਈ ਗਰਾਂਟ ਜਾਰੀ ਨਾ ਹੋਣ ਕਾਰਨ ਵਿਕਾਸ ਕਾਰਜ ਠੱਪ ਹਨ।
ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ ਪਰ ਸਰਕਾਰ ਦੇ ਐਲਾਨ ਦੇ ਬਾਵਜੂਦ ਪੰਚਾਇਤ ਨੂੰ ਸਰਬਸੰਮਤੀ ਵਾਲੀ ਵਿਸ਼ੇਸ਼ ਗਰਾਂਟ ਵੀ ਨਹੀਂ ਮਿਲੀ। ਪਤਵੰਤਿਆਂ ਨੇ ਪਿੰਡ ਦੀਆਂ ਹੋਰ ਸਮੱਸਿਆਵਾਂ ਤੇ ਮੰਗਾਂ ਸਬੰਧੀ ਵੀ ਸ੍ਰੀ ਕੰਗ ਨੂੰ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਸਾਬਕਾ ਮੰਤਰੀ ਕੰਗ ਵੱਲੋਂ ਕਾਂਗਰਸ ਸਰਕਾਰ ਮੌਕੇ ਨਗਲੀਆਂ-ਸੁਹਾਲੀ ਨਦੀ ’ਤੇ ਲਵਾਏ ਪੁਲ ਸਮੇਤ ਹੋਰ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਮਤੀ ਮੈਂਬਰ ਗਿਆਨ ਸਿੰਘ ਘੰਡੌਲੀ, ਨਰਿੰਦਰ ਸਿੰਘ ਢਕੋਰਾਂ, ਡਾ. ਪਰਵਿੰਦਰ ਸਿੰਘ ਨਗਲੀਆਂ, ਸੂਬੇਦਾਰ ਨਿਰਮਲ ਸਿੰਘ, ਰਣਜੀਤ ਸਿੰਘ, ਗੁਰਮੁਖ ਸਿੰਘ ਫੌਜੀ, ਹਰਨੇਕ ਸਿੰਘ ਨੇਕਾ ਸਰਪੰਚ, ਪੰਚ ਦਿਲਬਾਗ ਸਿੰਘ, ਸੁਰਿੰਦਰ ਸਿੰਘ ਫੌਜੀ, ਬਲਵੀਰ ਸਿੰਘ ਬੀਰਾ, ਜਗਤਾਰ ਸਿੰਘ, ਮਲਕੀਤ ਸਿੰਘ, ਤਰਲੋਚਨ ਸਿੰਘ ਤੋਚੀ, ਹਰਦੀਪ ਸਿੰਘ, ਸਤਵਿੰਦਰ ਸਿੰਘ ਸੁੱਖਾ ਆਦਿ ਹਾਜ਼ਰ ਸਨ।