ਸ੍ਰੀ ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਪਿੰਡ ਰਾਏਪੁਰ ਦੇ ਇੱਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲੀਸ ਨੇ ਮੀਆ ਸਿੰਘ, ਕੁਲਵੀਰ ਸਿੰਘ, ਰਾਮ ਲੋਕ ਤੇ ਮੰਗਾ ਸਿੰਘ ਵਾਸੀਆਨ ਪਿੰਡ ਰਾਏਪਰ ਅਰਾਈਆਂ ਵਿਰੁੱਧ ਕੇਸ ਦਰਜ ਕੀਤਾ ਹੈ। ਮਨਪ੍ਰੀਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਏ ਕਿ ਕੰਧ ਨੂੰ ਲੈ ਕੇ ਹੋਏ ਵਿਵਾਦ ਦੀ ਰੰਜਿਸ਼ ਵਜੋਂ ਮੁਲਜ਼ਮਾਂ ਨੇ ਘੇਰ ਕੇ ਉਸ ਦੀ ਕੁੱਟਮਾਰ ਕੀਤੀ। ਵੱਖਰੇ ਮਾਮਲੇ ’ਚ ਜ਼ਮੀਨ ’ਚ ਵੱਟ ਪਾਉਣ ਦੇ ਮਾਮਲੇ ਵਿੱਚ ਕੁੱਟਮਾਰ ਕਰਨ ਦੇ ਦੋਸ਼ ਹੇਠ ਸਰਹਿੰਦ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਜਸਵਿੰਦਰ ਸਿੰਘ, ਜੋਗਿੰਦਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਧਰਮਪ੍ਰੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਰਣਵੀਰ ਸਿੰਘ ਵਾਸੀ ਪਿੰਡ ਮੁੱਲਾਂਪੁਰ ਕਲਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਖੇਤ ’ਚ ਵੱਟ ਪਾਉਣ ਨੂੰ ਲੈ ਕੇ ਉਨ੍ਹਾਂ ਦਾ ਵਿਵਾਦ ਚੱਲ ਰਿਹਾ ਹੈ ਤੇ ਬੀਤੇ ਦਿਨ ਉਹ ਜਦੋਂ ਆਪਣੇ ਖੇਤਾਂ ’ਚ ਕੰਮ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ।