ਚੰਡੀਗੜ੍ਹ ’ਚ ਕਰੋਨਾਵਾਇਰਸ ਦਾ ਅੰਕੜਾ 10 ਹਜ਼ਾਰ ਨੂੰ ਪਾਰ

ਚਾਰ ਮਰੀਜ਼ਾਂ ਨੇ ਦਮ ਤੋੜਿਆ; 286 ਨਵੇਂ ਕੇਸ ਆਏ ਸਾਹਮਣੇ; 372 ਵਿਅਕਤੀਆਂ ਨੇ ਵਾਇਰਸ ਨੂੰ ਦਿੱਤੀ ਮਾਤ

ਚੰਡੀਗੜ੍ਹ ’ਚ ਕਰੋਨਾਵਾਇਰਸ ਦਾ ਅੰਕੜਾ 10 ਹਜ਼ਾਰ ਨੂੰ ਪਾਰ

ਕੁਲਦੀਪ ਸਿੰਘ

ਚੰਡੀਗੜ੍ਹ, 20 ਸਤੰਬਰ

ਚੰਡੀਗੜ੍ਹ ਵਿੱਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 10 ਹਜ਼ਾਰ ਤੋਂ ਪਾਰ ਹੋ ਗਿਆ ਹੈ ਅਤੇ ਅੱਜ ਚਾਰ ਮਰੀਜ਼ਾਂ ਦੀ ਮੌਤ ਹੋਈ ਹੈ। ਇਸੇ ਦੌਰਾਨ ਸ਼ਹਿਰ ਵਿੱਚ ਕਰੋਨਾਵਾਇਰਸ ਦੇ 286 ਨਵੇਂ ਕੇਸ ਸਾਹਮਣੇ ਆਏ ਹਨ। ਵੇਰਵਿਆਂ  ਮੁਤਾਬਕ ਸੈਕਟਰ-25 ਵਾਸੀ 45 ਸਾਲਾਂ ਦੇ ਵਿਅਕਤੀ ਅਤੇ ਰਾਮ ਦਰਬਾਰ ਵਾਸੀ 72 ਸਾਲਾਂ ਦੇ ਬਜ਼ੁਰਗ ਦੀ ਸੈਕਟਰ-16 ਦੇ ਹਸਪਤਾਲ ਵਿਚ ਮੌਤ ਹੋਈ ਹੈ। ਇਸ ਤਰ੍ਹਾਂ ਪਿੰਡ ਰਾਏਪੁਰ ਖੁਰਦ ਵਾਸੀ ਅਤੇ ਸੈਕਟਰ-56 ਦੇ 66 ਸਾਲਾਂ ਦੇ ਵਸਨੀਕ ਨੇ ਸੈਕਟਰ-32 ਦੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਸਿਹਤ ਵਿਭਾਗ ਮੁਤਾਬਕ ਕਰੋਨਾ ਦੇ ਨਵੇਂ ਕੇਸ ਸੈਕਟਰ 3, 5, 7, 8, 10, 11, 14, 15, 16, 19, 20, 21, 22, 23, 24, 25, 26, 27, 28, 29, 30, 32, 33, 35, 36, 37, 38, 38-ਵੈਸਟ, 39, 40, 41, 42, 43, 44, 45, 46, 47, 48, 49, 50, 51, 52, 56, 63, ਪੀ.ਜੀ.ਆਈ. ਕੈਂਪਸ, ਰਾਮ ਦਰਬਾਰ, ਬਾਪੂ ਧਾਮ ਕਲੋਨੀ, ਬਹਿਲਾਣਾ, ਦੜੂਆ, ਧਨਾਸ, ਹੱਲੋਮਾਜਰਾ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਆ, ਮੌਲੀ ਜੱਗਰਾਂ, ਮਨੀਮਾਜਰਾ, ਰਾਏਪੁਰ ਖੁਰਦ, ਕੈਂਬਵਾਲਾ, ਰਾਏਪੁਰ ਕਲਾਂ ਤੇ ਬੁੜੈਲ ਤੋਂ ਸਾਹਮਣੇ ਆਏ ਹਨ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 10,082 ਹੋ ਗਈ ਹੈ। ਅੱਜ  372 ਮਰੀਜ਼ ਡਿਸਚਾਰਜ ਹੋਏ ਹਨ। ਹੁਣ ਤੱਕ 120 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੋਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 2821 ਹੈ।

ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਦੇ 185 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 133 ਕੇਸਾਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਦੋ ਮੌਤਾਂ ਵੀ ਕਰੋਨਾਵਾਇਰਸ ਕਾਰਨ ਹੋਈਆਂ ਹਨ। ਮਰਨ ਵਾਲਿਆਂ ਵਿੱਚੋਂ ਇੱਕ ਔਰਤ ਸੈਕਟਰ-19 ਦੀ ਵਸਨੀਕ ਸੀ ਅਤੇ ਦੂਜੀ ਔਰਤ ਪਿੰਡ ਰੈਲੀ, ਸੈਕਟਰ-12ਏ ਦੀ ਰਹਿਣ ਵਾਲੀ ਸੀ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਵੱਲੋਂ ਕੀਤੀ ਗਈ ਹੈ। ਊਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਨ ਦੀ ਪ੍ਰਕ੍ਰਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਊਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਆਰਨਟਾਈਨ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਲਿਸਟ ਤਿਆਰ ਕਰ ਰਿਹਾ ਹੈ ਤਾਂ ਕਿ ਸੈਂਪਲ ਲੈ ਕੇ ਟੈਸਟ ਲਈ ਭੇਜੇ ਜਾ ਸਕਣ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੁੱਲ 64 ਲੋਕਾਂ ਦੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ।

ਮੁਹਾਲੀ ਜ਼ਿਲ੍ਹੇ ਵਿੱਚ 134 ਨਵੇਂ ਮਾਮਲੇ; 4 ਮੌਤਾਂ

ਮੁਹਾਲੀ (ਦਰਸ਼ਨ ਸਿੰਘ ਸੋਢੀ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 8362 ਹੋ ਗਈ ਹੈ। ਅੱਜ ਇਕ ਔਰਤ ਸਮੇਤ ਚਾਰ ਕਰੋਨਾ ਪੀੜਤਾਂ ਦੀ ਮੌਤ ਹੋਈ ਹੈ ਅਤੇ ਹੁਣ ਤੱਕ 161 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ 112 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਪਿੰਡ ਬਲੌਂਗੀ ਦਾ 65 ਸਾਲਾਂ ਦਾ ਪੁਰਸ਼ ਤੇ ਪਿੰਡ ਬਹੇੜਾ ਦਾ 40 ਸਾਲਾ ਵਿਅਕਤੀ ਸ਼ਾਮਲ ਹਨ। ਦੋਵੇਂ ਜਣੇ ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਸਨ। ਇਸੇ ਤਰ੍ਹਾਂ ਅਮਰ ਹਸਪਤਾਲ ਮੁਹਾਲੀ ਵਿੱਚ ਦਾਖ਼ਲ ਪਿੰਡ ਰਾਮਪੁਰ ਸੈਣੀਆਂ ਦੇ 75 ਸਾਲਾਂ ਦੇ ਬਜ਼ੁਰਗ ਦੀ ਮੌਤ ਹੋਈ ਹੈ ਤੇ ਪਿੰਡ ਢਕੌਲੀ ਦੀ ਔਰਤ ਦੀ ਵੀ ਮੌਤ ਹੋਈ ਹੈ। ਉਹ ਪੰਚਕੂਲਾ ਹਸਪਤਾਲ ਵਿੱਚ ਦਾਖ਼ਲ ਸੀ। ਇਸੇ ਤਰ੍ਹਾਂ ਮੁਹਾਲੀ ਸ਼ਹਿਰੀ ਖੇਤਰ ਵਿੱਚ 49 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 24, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 20, ਢਕੌਲੀ ਵਿੱਚ 23, ਬੂਥਗੜ੍ਹ ਵਿੱਚ 2, ਕੁਰਾਲੀ ਵਿੱਚ 5, ਲਾਲੜੂ ਵਿੱਚ 5 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2635 ਨਵੇਂ ਕੇਸ ਐਕਟਿਵ ਹਨ।     

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All