ਲੰਬੇ ਸਮੇਂ ਤੋਂ ਇੱਕੋ ਸੀਟ ’ਤੇ ਬੈਠੇ ਅਧਿਕਾਰੀ ਬਦਲੇ

ਲੰਬੇ ਸਮੇਂ ਤੋਂ ਇੱਕੋ ਸੀਟ ’ਤੇ ਬੈਠੇ ਅਧਿਕਾਰੀ ਬਦਲੇ

ਮੁਕੇਸ਼ ਕੁਮਾਰ
ਚੰਡੀਗੜ੍ਹ, 1 ਜੁਲਾਈ

ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਇੱਕੋ ਸੀਟ ’ਤੇ ਕਾਬਜ਼ ਸੁਪਰਡੈਂਟ ਪੱਧਰ ਦੇ 28 ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਤਬਾਦਲਿਆਂ ਦੇ ਹੁਕਮਾਂ ’ਚ ਲਿਖਿਆ ਗਿਆ ਹੈ ਕਿ ਇਹ ਅਧਿਕਾਰੀ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਇੱਕੋ ਥਾਂ/ਵਿਭਾਗ ਵਿੱਚ ਤਾਇਨਾਤ ਸਨ। ਅੱਜ ਜਾਰੀ ਹੁਕਮਾਂ ਵਿੱਚ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿੰਗ, ਟਰਾਂਸਪੋਰਟ ਵਿਭਾਗ, ਖਜ਼ਾਨਾ ਵਿਭਾਗ, ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਪ੍ਰਿੰਟਿੰਗ ਤੇ ਸਟੇਸ਼ਨਰੀ ਅਤੇ ਸਿੱਖਿਆ ਵਿਭਾਗ ਦੇ ਸੁਪਰਡੈਂਟ ਗਰੇਡ-1 ਤੇ ਗਰੇਡ-2 ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਲੰਬੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ਵਿੱਚ ਇੱਕੋ ਸੀਟ ’ਤੇ ਕੰਮ ਕਰ ਰਹੇ ਇਨ੍ਹਾਂ ਅਧਿਕਾਰੀਆਂ ਨੂੰ ਤਬਾਦਲਿਆਂ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਅੱਜ ਦੁਪਹਿਰ ਨੂੰ ਹੀ ਰਿਲੀਵ ਆਰਡਰ ਜਾਰੀ ਕਰ ਕੇ ਭਲਕ ਤੋਂ ਨਵੀਂ ਥਾਂ ’ਤੇ ਡਿਊਟੀ ਜੁਆਇਨ ਕਰਨ ਲਈ ਕਿਹਾ ਗਿਆ ਹੈ। ਜਾਰੀ ਹੁਕਮਾਂ ਵਿੱਚ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਦੇ 28 ਅਧਿਕਾਰੀਆਂ ਨੂੰ ਇੱਧਰੋਂ-ਉੱਧਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਕਈ ਅਧਿਕਾਰੀ ਇੱਕ ਹੀ ਸੀਟ ’ਤੇ ਕੰਮ ਕਰ ਰਹੇ ਸਨ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਕਈ ਸ਼ਿਕਾਇਤਾਂ ਵੀ ਮਿਲ ਚੁੱਕੀਆਂ ਸਨ। ਪ੍ਰਸ਼ਾਸਕ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਇੱਕੋ ਸੀਟ ’ਤੇ ਕੰਮ ਕਰ ਰਹੇ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਬਾਰੇ ਜਾਣਕਾਰੀ ਮੰਗੀ ਗੲਂ ਸੀ ਅਤੇ ਇਸੇ ਜਾਣਕਾਰੀ ਦੇ ਆਧਾਰ ’ਤੇ ਪ੍ਰਸ਼ਾਸਕ ਦੇ ਸਲਾਹਕਾਰ ਨੇ ਇਹ ਤਬਾਦਲੇ ਕੀਤੇ ਹਨ। ਉੱਧਰ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਆਯੂਸ਼ ਅਤੇ ਹੋਮਿਓਪੈਥੀ ਵਿਭਾਗ ਵਿੱਚ ਵੀ ਤਬਦੀਲੀਆਂ ਕੀਤੀਆਂ ਹਨ। ਇੱਕ ਹੋਰ ਹੁਕਮ ਜਾਰੀ ਕਰਦਿਆਂ ਪ੍ਰਸ਼ਾਸਨ ਦੇ ਆਯੂਸ਼ ਅਤੇ ਹੋਮਿਓਪੈਥੀ ਵਿਭਾਗਾਂ ਦੇ ਡਾਕਟਰਾਂ ਦੇ ਤਬਾਦਲੇ ਵੀ ਕੀਤੇ ਹਨ। ਬਦਲੇ ਗੲੇ ਡਾਕਟਰਾਂ ’ਚੋਂ ਕਈ ਲੰਬੇ ਸਮੇਂ ਤੋਂ ਇਕੋ ਥਾਂ ’ਤੇ ਜਮੇ ਹੋਏ ਸਨ। ਅੱਜ ਜਾਰੀ ਹੁਕਮਾਂ ਅਨੁਸਾਰ ਸੈਕਟਰ 28 ਸਥਿਤ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਵਿੱਚ ਡਾ. ਐੱਨ.ਐੱਸ. ਭਾਰਦਵਾਜ ਨੂੰ ਤਾਇਨਾਤ ਕੀਤਾ ਗਿਆ ਹੈ ਜਦਕਿ ਇੱਥੇ ਪਹਿਲਾਂ ਤੋਂ ਤਾਇਨਾਤ ਡਾ. ਰਾਜੀਵ ਕਪਿਲਾ ਨੂੰ ਸੈਕਟਰ 37 ਦੀ ਆਯੂਸ਼ ਡਿਸਪੈਂਸਰੀ ਵਿੱਚ ਭੇਜ ਦਿੱਤਾ ਗਿਆ ਹੈ। ਸੈਕਟਰ 33 ਦੀ ਆਯੂਸ਼ ਡਿਸਪੈਂਸਰੀ ਵਿੱਚ ਤਾਇਨਾਤ ਡਾ. ਸਵਿਤਾ ਭਟੋਆ ਨੂੰ ਮੌਲੀ ਜੱਗਰਾਂ ਤੇ ਸੈਕਟਰ 45 ਸਥਿਤ ਆਯੂਸ਼ ਡਿਸਪੈਂਸਰੀ ਵਿੱਚ ਭੇਜਿਆ ਗਿਆ ਹੈ। ਸੈਕਟਰ 45 ਤੇ ਮੌਲੀ ਜੱਗਰਾਂ ਦੀ ਆਯੂਸ਼ ਡਿਸਪੈਂਸਰੀ ਵਿੱਚ ਤਾਇਨਾਤ ਡਾ. ਅਰੁਣ ਕਪਿਲਾ ਨੂੰ ਸੈਕਟਰ 33 ਆਯੂਸ਼ ਡਿਸਪੈਂਸਰੀ ਵਿੱਚ ਭੇਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹੋਮਿਓਪੈਥੀ ਡਿਸਪੈਂਸਰੀ ਸੈਕਟਰ 27 ਵਿੱਚ ਤਾਇਨਾਤ ਡਾ. ਪੰਕਜ ਕੌਲ ਨੂੰ ਹੋਮਿਓਪੈਥੀ ਡਿਸਪੈਂਸਰੀ ਸੈਕਟਰ 45 ਤੇ 37 ਦਾ ਕਾਰਜਭਾਰ ਸੌਂਪਿਆ ਗਿਆ ਹੈ। ਡਾ. ਸੁਨੈਨਾ ਨੂੰ ਸਰਕਾਰੀ ਹੋਮਿਓਪੈਥੀ ਡਿਸਪੈਂਸਰੀ ਸੈਕਟਰ 47 ਤੋਂ ਹੋਮਿਓਪੈਥੀ ਡਿਸਪੈਂਸਰੀ ਸੈਕਟਰ 27 ਭੇਜਿਆ ਗਿਆ ਹੈ। ਸਰਕਾਰੀ ਹੋਮਿਓਪੈਥੀ ਡਿਸਪੈਂਸਰੀ ਸੈਕਟਰ 37 ਤੇ 45 ਵਿੱਚ ਤਾਇਨਾਤ ਡਾ. ਨੇਹਾ ਨੂੰ ਹੋਮਿਓਪੈਥੀ ਡਿਸਪੈਂਸਰੀ ਸੈਕਟਰ 47 ਤੇ ਸੈਕਟਰ-16 ਦੀ ਜ਼ਿੰਮੇਵਾਰੀ ਸੌਂਪੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All