ਜ਼ੀਰਕਪੁਰ: ਇਥੋਂ ਦੀ ਪਟਿਆਲਾ ਰੋਡ ’ਤੇ ਬੀਤੇ ਦਿੱਨ ਇਕ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੂਰਜੇ ਬੁਝੇਲ ਵਾਸੀ ਪੱਛਮੀ ਬੰਗਾਲ ਵਜੋਂ ਹੋਈ ਹੈ। ਇੰਸਪੈਕਟਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੂਰਜੇ ਬੁਝੇਲ ਇਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦਾ ਸੀ, ਬੀਤੀ 12 ਤਰੀਕ ਨੂੰ ਉਹ ਪਟਿਆਲਾ ਸੜਕ ’ਤੇ ਫੌਜੀ ਢਾਬੇ ਕੋਲ ਸੜਕ ਪਾਰ ਕਰ ਰਿਹਾ ਸੀ, ਇਸ ਦੌਰਾਨ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲੀਸ ਨੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। -ਨਿੱਜੀ ਪੱਤਰ ਪ੍ਰੇਰਕ