ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 22 ਅਕਤੂਬਰ
ਇੱਥੋਂ ਨੇੜਲੇ ਪਿੰਡ ਸੱਲੋਮਾਜਰਾ ਵਿੱਚ ਦਸਮੇਸ਼ ਪੈਟਰੋਲ ਪੰਪ ’ਤੇ ਬੀਤੀ ਦੇਰ ਰਾਤ ਤਿੰਨ ਲੁਟੇਰਿਆਂ ਨੇ ਕਰਿੰਦੇ ਨੂੰ ਜ਼ਖ਼ਮੀ ਕਰਕੇ ਡੇਢ ਲੱਖ ਦੀ ਨਕਦੀ ਲੁੱਟ ਲਈ। ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ ਬਾਰਾਂ ਵਜੇ ਮੂੰਹ-ਸਬਿ ਬੰਨ੍ਹ ਕੇ ਤਿੰਨ ਲੁਟੇਰੇ ਗੁਰਿੰਦਰ ਸਿੰਘ ਦੇ ਕਮਰੇ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਸ ਤੋਂ ਪੈਸੇ ਮੰਗਣ ਲੱਗੇ। ਜਦੋਂ ਗੁਰਿੰਦਰ ਨੇ ਪੈਸੇ ਦੇਣ ਤੋਂ ਮਨ੍ਹਾ ਕੀਤਾ ਤਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਤੇ ਅਲਮਾਰੀ ਵਿੱਚ ਪਈ ਡੇਢ ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਏ। ਗੁਰਿੰਦਰ ਸਿੰਘ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਲੁਟੇਰਿਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।