ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 17 ਅਕਤੂਬਰ
ਇੱਥੋਂ ਦੇ ਇੱਕ ਹੋਟਲ ਵਿੱਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਇੱਕ ਫੋਟੋਗ੍ਰਾਫਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਕੇਸ ਦਰਜ ਕੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਸਾਹਿਬਦੀਪ ਸਿੰਘ ਵਾਸੀ ਸੈਕਟਰ 21 ਚੰਡੀਗੜ੍ਹ ਨੇ ਦੱਸਿਆ ਕਿ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਉਹ ਇੱਥੇ ਇੱਕ ਹੋਟਲ ਵਿੱਚ ਵਿਆਹ ਦੇ ਸਮਾਗਮ ਵਿੱਚ ਵੀਡੀਓਗ੍ਰਾਫੀ ਕਰਨ ਲਈ ਆਇਆ ਸੀ। ਇਸ ਦੌਰਾਨ ਉਸਨੇ ਆਪਣਾ ਇੱਕ ਬੈੱਗ ਜਿਸ ਵਿੱਚ ਉਸਦੇ ਕੰਮ ਨਾਲ ਜੁੜਿਆ ਕਾਫ਼ੀ ਸਾਮਾਨ ਸੀ ਇੱਥੇ ਰੱਖਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸਨੇ ਆਪਣਾ ਕੰਮ ਖ਼ਤਮ ਕੀਤਾ ਤਾਂ ਉਸਦਾ ਬੈਗ ਗਾਇਬ ਸੀ। ਉਸਨੇ ਸ਼ੱਕ ਪ੍ਰਗਟਾਇਆ ਕਿ ਉਸਦਾ ਬੈਗ ਉਥੇ ਮੌਜੂਦ ਇੱਕ ਵਿਅਕਤੀ ਨੇ ਚੁੱਕਿਆ ਹੈ। ਪੁਲੀਸ ਨੇ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।