ਬਨੂੜ: ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਮਾਣਕਪੁਰ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਇਨਾਮ ਹਾਸਲ ਕੀਤੇ ਹਨ। ਸਕੂਲ ਦੀ ਪ੍ਰਿੰਸੀਪਲ ਮਨੀ ਵਸ਼ਿਸ਼ਟ ਅਤੇ ਪੀਟੀਆਈ ਬੇਅੰਤ ਕੌਰ ਨੇ ਦੱਸਿਆ ਕਿ ਲੜਕੀਆਂ ਦੀ ਅੰਡਰ-19 ਕਬੱਡੀ ਟੀਮ ਨੇ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਕੁਸ਼ਤੀ ਦੇ ਅੰਡਰ 19 ਵਰਗ ਦੇ 44 ਕਿਲੋ ਭਾਰ ਵਿੱਚ ਸਾਲਨੀ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਅੰਡਰ 14 ਵਰਗ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਅਚਲ ਕੁਮਾਰੀ ਜ਼ਿਲ੍ਹੇ ਵਿੱਚ ਦੂਜੇ ਥਾਂ ਤੇ ਰਹੀ। ਸਕੂਲ ਮੈਨੇਜਮੈਂਟ ਕਮੇਟੀ ਅਤੇ ਮਾਪਿਆਂ ਨੇ ਲੜਕੀਆਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਭਵਿੱਖੀ ਮੁਕਾਬਲਿਆਂ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ