ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਜੁਲਾਈ
ਨੇੜਲੇ ਪਿੰਡ ਹਰਲਾਲਪੁਰਾ ਵਿੱਚ ਅੱਜ ਤੜਕੇ ਪੁਲੀਸ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਅੱਜ ਸਵੇਰੇ 5 ਤੋਂ 8 ਵਜੇ ਤੱਕ ਪਿੰਡ ਹਰਲਾਲਪੁਰਾ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਵਿੱਚ ਥਾਣਾ ਫ਼ਤਹਿਗੜ੍ਹ ਸਾਹਿਬ,ਥਾਣਾ ਮੂਲੇਪੁਰ ਅਤੇ ਥਾਣਾ ਸਰਹਿੰਦ ਦੀ ਪੁਲੀਸ ਫੋਰਸ ਵੀ ਸ਼ਾਮਲ ਰਹੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਪਿੰਡ ਜਾਂ ਸ਼ਹਿਰ ’ਚ ਕੋਈ ਵਿਅਕਤੀ ਨਸ਼ਾ ਵੇਚਣ ਆਉਂਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਜਾਰੀ ਰਹੇਗੀ।