ਪੱਤਰ ਪੇ੍ਰਕ
ਮੁੱਲਾਂਪੁਰ ਗਰੀਬਦਾਸ, 22 ਜੁਲਾਈ
ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ਵਿੱਚ ਵਸੇ ਪਿੰਡ ਸਿੱਸਵਾਂ ਵਿਖੇ ਕਰੋੜਾਂ ਰੁਪਏ ਦੀ ਕੀਮਤੀ ਸ਼ਾਮਲਾਤ ਜ਼ਮੀਨ ’ਤੇ ਧਨਾਢਾਂ ਵੱਲੋਂ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਸਬੰਧੀ ਅੱਜ ਪੰਚਾਇਤ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਬੀਡੀਪੀਓ ਮਾਜਰੀ ਬੀਬੀ ਨਿਧੀ ਨੇ ਦੱਸਿਆ ਕਿ 125 ਏਕੜ ਜ਼ਮੀਨ ਨੂੰ ਧਨਾਢਾਂ ਕੋਲੋਂ ਛੁਡਵਾ ਕੇ ਗ੍ਰਾਮ ਪੰਚਾਇਤ ਹਵਾਲੇ ਕੀਤਾ ਗਿਆ ਹੈ। ਇਸ ਜ਼ਮੀਨ ਸਬੰਧੀ ਸੂਚਨਾ ਬੋਰਡ ਵੀ ਲਗਾ ਦਿੱਤਾ ਗਿਆ ਹੈ ਕਿ ਇਸ ਪੰਚਾਇਤੀ ਜ਼ਮੀਨ ਵਿੱਚ ਕੋਈ ਵੀ ਛੇੜਛਾੜ ਕਰਨ ਵਾਲੇ ਖਿਲਾਫ ਪੰਚਾਇਤੀ ਐਕਟ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ।