ਹਰਜੀਤ ਸਿੰਘ
ਡੇਰਾਬੱਸੀ, 20 ਅਗਸਤ
ਇਥੋਂ ਦੀ ਪੁਲੀਸ ਨੇ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਅਤੇ ਵਾਰਡ ਨੰਬਰ 9 ਤੋਂ ਕੌਂਸਲਰ ਆਸ਼ਾ ਰਾਣੀ ਦੇ ਪਤੀ ਅਤੇ ਕਾਂਗਰਸੀ ਆਗੂ ਭੁਪਿੰਦਰ ਸ਼ਰਮਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਡੇਰਾਬੱਸੀ ਹਰਵਿੰਦਰ ਸਿੰਘ ਖਹਿਰਾ ਨੇ ਕਰਦਿਆਂ ਕਿਹਾ ਕਿ ਇਹ ਕਾਰਵਾਈ ਸੋਹਣ ਲਾਲ ਵਾਸੀ ਪਿੰਡ ਪਰਾਗਪੁਰ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਕੌਂਸਲ ’ਚ ਠੇਕੇਦਾਰ ਕੋਲ ਸਫਾਈ ਸੇਵਕ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੌਂਸਲ ਪ੍ਰਧਾਨ ਅਤੇ ਹੋਰਨਾਂ ਨੇ ਉਸ ਦੀ ਜਾਤ ਬਾਰੇ ਗਲਤ ਬੋਲਿਆ। ਪੁਲੀਸ ਨੇ ਇਸ ਮਾਮਲੇ ’ਚ ਰਣਜੀਤ ਸਿੰਘ ਰੈਡੀ, ਭੁਪਿੰਦਰ ਸ਼ਰਮਾ, ਭੁਪਿੰਦਰ ਸ਼ਰਮਾ ਦੇ ਬੇਟੇ ਸਣੇ ਸੱਤ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।