ਸ਼ਿਵਾਲਿਕ ਸਕੂਲ ਦਾ ਸਿਧਾਤ ਰਾਵਤ ਮੁਹਾਲੀ ’ਚ ਅੱਵਲ

ਸ਼ਿਵਾਲਿਕ ਸਕੂਲ ਦਾ ਸਿਧਾਤ ਰਾਵਤ ਮੁਹਾਲੀ ’ਚ ਅੱਵਲ

ਵਿਦਿਆਰਥੀ ਸਿਧਾਤ ਰਾਵਤ ਜੇਤੂ ਨਿਸ਼ਾਨ ਬਣਾਉਂਦਾ ਹੋਇਆ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਜੁਲਾਈ       
                                    

ਸੀਬੀਐੱਸਈ  ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੁਹਾਲੀ ਦੇ ਪ੍ਰਾਈਵੇਟ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਲੜਕੀਆਂ ਨੇ ਆਪਣੀ ਸਰਦਾਰੀ ਬਰਕਰਾਰ ਰੱਖਦਿਆਂ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਸਿਧਾਤ ਰਾਵਤ ਨੇ 98.4 ਫੀਸਦੀ ਅੰਕ ਲੈ ਕੇ ਮੁਹਾਲੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। 

ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੀ ਡਾਇਰੈਕਟਰ ਰਣਜੀਤ ਬੇਦੀ ਅਤੇ ਪ੍ਰਿੰਸੀਪਲ ਗਿਆਨਜੋਤ ਚਾਵਲਾ ਨੇ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਵਿੱਚ ਕੁੱਲ 83 ਵਿਦਿਆਰਥੀ ਅਪੀਅਰ ਹੋਏ ਸਨ। ਪਰਦੀਪ ਸਿੰਘ ਨੇ 95 ਫੀਸਦੀ ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਅਰਨਵ ਗੁਪਤਾ ਨੇ 94.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਲੀਨ ਕੌਰ ਅਤੇ ਵਰਪ੍ਰਤਾਪ ਸਿੰਘ 93.6 ਫੀਸਦੀ ਬਰਾਬਰ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।  

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਸਕੂਲ ਦੇ ਕੁੱਲ 91 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ ਹੈ। ਕਿਰਨਦੀਪ ਕੌਰ ਨੇ 93.6 ਫੀਸਦੀ ਅੰਕ ਲੈ ਕੇ ਪਹਿਲਾ, ਹਿਮਾਸ਼ੀ ਗੂੰਜੇ ਨੇ 91.8 ਫੀਸਦੀ ਨਾਲ ਦੂਜਾ ਅਤੇ ਤਮਨਜੋਤ ਕੌਰ ਤੇ ਲਿਜਾ ਕੁਮਾਰੀ ਨੇ ਬਰਾਬਰ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।     

ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਅਮਿਤ ਕੁਮਾਰ ਖੁਸ਼ਵਾਹਾ 90.4 ਫੀਸਦੀ ਨੰਬਰ ਲੈ ਕੇ ਸਕੂਲ ਵਿੱਚ ਅੱਵਲ ਰਿਹਾ। ਗੁਰਜੋਤ ਸਿੰਘ ਨੇ 86.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਯਸ਼ਵਾਲ ਚੌਧਰੀ ਨੇ 83 ਫਿੱਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All