ਲਾਂਡਰਾਂ ਜੰਕਸ਼ਨ ’ਤੇ ਟਰੈਫ਼ਿਕ ਜਾਮ ਦੀ ਸਮੱਸਿਆ ਤੋਂ ਛੇਤੀ ਮਿਲੇਗਾ ਛੁਟਕਾਰਾ: ਸਿੱਧੂ

ਲਾਂਡਰਾਂ ਜੰਕਸ਼ਨ ’ਤੇ ਟਰੈਫ਼ਿਕ ਜਾਮ ਦੀ ਸਮੱਸਿਆ ਤੋਂ ਛੇਤੀ ਮਿਲੇਗਾ ਛੁਟਕਾਰਾ: ਸਿੱਧੂ

ਦਰਸ਼ਨ ਸਿੰਘ ਸੋਢੀ
ਮੁਹਾਲੀ, 30 ਅਕਤੂਬਰ 

ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਊਂਤਬੰਦੀ, ਗਰਾਂਟਾਂ ਦੇਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਰਾਮ ਪੰਚਾਇਤਾਂ ਅਤੇ ਹੋਰ ਮੋਹਤਬਰਾਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 15ਵੇਂ ਵਿੱਤ ਕਮਿਸ਼ਨ ਤਹਿਤ ਸਵਾ 3 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ। ਉਨ੍ਹਾਂ ਨੇ ਪਿੰਡ ਸ਼ਾਮਪੁਰ ਤੋਂ ਭਰਤਪੁਰ ਤੱਕ ਪੱਕੀ ਸੜਕ ਬਣਾਉਣ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ 25 ਲੱਖ ਰੁਪਏ ਦੀ ਵੱਖਰੀ ਗਰਾਂਟ ਦਿੱਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੇ ਵਿਕਾਸ ਲਈ 9 ਕਰੋੜ 58 ਲੱਖ ਰੁਪਏ ਦੀਆਂ ਹੋਰ ਗਰਾਂਟਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਂਡਰਾਂ ਜੰਕਸ਼ਨ ’ਤੇ ਟਰੈਫ਼ਿਕ ਜਾਮ ਦੀ ਸਮੱਸਿਆ ਛੇਤੀ ਦੂਰ ਹੋ ਜਾਵੇਗੀ ਕਿਉਂਕਿ ਇੱਥੇ 27 ਕਰੋੜ ਰੁਪਏ ਨਾਲ ਸਿੱਧੀ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਵਿਕਾਸ ਲਈ ਪਹਿਲਾਂ ਹੀ 17 ਕਰੋੜ ਦੀਆਂ ਗਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ। ਸੈਂਕੜੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਪਿੰਡ ਦੈੜੀ ਤੋਂ ਗੱਜੂਖੇੜਾ ਅਤੇ ਸਨੇਟਾ ਤੋਂ ਗੱਜੂਖੇੜਾ ਸੜਕ ਸ਼ਾਮਲ ਹੈ। ਇਸ ਪ੍ਰਾਜੈਕਟ ’ਤੇ 10 ਕਰੋੜ ਖ਼ਰਚੇ ਜਾਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਬਲਾਕ ਸਮਿਤੀ ਚੇਅਰਪਰਸਨ ਰਣਬੀਰ ਕੌਰ, ਭਗਤ ਸਿੰਘ ਨਾਮਧਾਰੀ, ਜਸਵੀਰ ਸਿੰਘ ਜੱਸੀ ਸਰਪੰਚ ਬੱਲੋਮਾਜਰਾ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਡੀਡੀਪੀਓ ਡੀਕੇ ਸਾਲਦੀ, ਬੀਡੀਪੀਓ ਹਿਤੇਨ ਕਪਿਲਾ ਅਤੇ ਹੋਰ ਪਤਵੰਤੇ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All