ਕੂੜੇ ਦੇ ਨਿਬੇੜੇ ਦੀ ਸਮੱਸਿਆ ਹੱਲ ਹੋਵੇ: ਸਿੱਧੂ
ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ (ਮੁਹਾਲੀ), 12 ਜੁਲਾਈ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਕੂੜੇ ਦੇ ਨਿਬੇੜੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਯੂਨਿਟ ਦੇ ਨਾ ਹੋਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਨੂੰ ਨਵੇਂ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ...
Advertisement
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 12 ਜੁਲਾਈ
Advertisement
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਕੂੜੇ ਦੇ ਨਿਬੇੜੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਯੂਨਿਟ ਦੇ ਨਾ ਹੋਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਨੂੰ ਨਵੇਂ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਅਲਾਟ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫੇਜ਼ ਪੰਜ ਅਤੇ ਫੇਜ਼ ਗਿਆਰਾਂ ਨੇੜਲੇ ਕੂੜਾ ਪਲਾਂਟਾਂ ਨੂੰ ਤੁਰੰਤ ਕਿਸੇ ਹੋਰ ਥਾਂ ’ਤੇ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਿਚ ਪਾਲੀਥੀਨ ਦੀ ਵਧਦੀ ਸਮੱਸਿਆ ਦੇ ਹੱਲ ਦੀ ਮੰਗ ਵੀ ਕੀਤੀ।
Advertisement
×