DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ ਟ੍ਰਾਈਸਿਟੀ ’ਚ ਮੀਂਹ ਨਾਲ ਕਈਆਂ ਦੇ ਚਿਹਰੇ ਖਿੜੇ ਤੇ ਕਈਆਂ ਦੇ ਮੁਰਝਾਏ

ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ; ਵਾਢੀ ਪਛੜਨ ਨਾਲ ਕਿਸਾਨਾਂ ਦੇ ਫਿਕਰ ਵਧੇ; ਮੌਸਮ ਵਿਭਾਗ ਵੱਲੋਂ 7 ਤੇ 8 ਨੂੰ ਮੁਡ਼ ਮੌਸਮ ਖਰਾਬ ਹੋਣ ਦੀ ਪੇਸ਼ੀਨਗੋਈ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਸੁਖਨਾ ਝੀਲ ’ਤੇ ਸੁਹਾਵਣੇ ਮੌਸਮ ਦਾ ਆਨੰਦ ਮਾਣਦੇ ਹੋਏ ਲੋਕ। -ਫੋਟੋ: ਰਵੀ ਕੁਮਾਰ
Advertisement

ਚੰਡੀਗੜ੍ਹ ਟ੍ਰਾਈਸਿਟੀ ਵਿੱਚ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ ਪਰ ਇਸ ਮੀਂਹ ਨਾਲ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਦੀ ਚਿੰਤਾ ਵਧਾ ਗਈ ਹੈ। ਮੀਂਹ ਕਰ ਕੇ ਕਣਕ ਦੀ ਵਾਢੀ ਵੀ ਪ੍ਰਭਾਵਿਤ ਹੋਈ ਹੈ, ਜਿਸ ਕਰ ਕੇ ਕਿਸਾਨਾਂ ਨੂੰ ਵਾਢੀ ਲਈ ਕੁਝ ਦਿਨਾਂ ਦਾ ਇੰਤਜ਼ਾਰ ਕਰਨਾ ਪਵੇਗਾ। ਕਈ ਥਾਵਾਂ ’ਤੇ ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਰਕੇ ਕਿਸਾਨਾਂ ਦੀ ਫ਼ਸਲ ਵੀ ਵਿਛ ਗਈ ਹੈ, ਜਿਸ ਕਰ ਕੇ ਫ਼ਸਲ ਦੇ ਖਰਾਬੇ ਦਾ ਖਦਸ਼ਾ ਜਤਾਇਆ ਜਾ ਰਿਹਾ। ਉੱਧਰ ਮੌਸਮ ਵਿਗਿਆਨੀਆਂ ਨੇ 7 ਤੇ 8 ਅਪਰੈਲ ਨੂੰ ਮੁੜ ਮੌਸਮ ਦੇ ਖਰਾਬ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਓਰੈਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।

ਅੱਜ ਚੰਡੀਗੜ੍ਹ ਵਿੱਚ ਸਵੇਰੇ ਧੁੱਪ ਨਿਕਲੀ ਸੀ, ਪਰ ਕਈ ਵਾਰ ਦਿਨ ਵਿੱਚ ਬੱਦਲਵਾਈ ਹੁੰਦੀ ਰਹੀ। ਬੱਦਲਵਾਈ ਕਰਕੇ ਮੌਸਮ ਖੁਸ਼ਗਵਾਰ ਹੋ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਪਹੁੰਚ ਕੇ ਖੁਸ਼ਗਵਾਰ ਮੌਸਮ ਦਾ ਆਨੰਦ ਮਾਣਦੇ ਦਿਖਾਈ ਦਿੱਤੇ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 3.6 ਐੱਮ ਐੱਮ ਮੀਂਹ ਪਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਕਿ ਆਮ ਨਾਲੋਂ 1.8 ਡਿਗਰੀ ਘੱਟ ਰਿਹਾ। ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 17.4 ਡਿਗਰੀ ਦਰਜ ਕੀਤਾ। ਇਹ ਆਮ ਨਾਲੋਂ 1.5 ਡਿਗਰੀ ਘੱਟ ਰਿਹਾ। ਇਸੇ ਤਰ੍ਹਾਂ ਮੁਹਾਲੀ ਵਿੱਚ 2.5 ਐੱਮ ਐੱਮ ਮੀਂਹ ਪਿਆ। ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 19.3 ਡਿਗਰੀ ਸੈਲਸੀਅਸ ਦਰਜ ਕੀਤਾ।

Advertisement

Advertisement
Advertisement
×