ਨਿਗਮ ਚੋਣਾਂ

ਬਾਗੀ ਆਗੂਆਂ ਨੇ ਤੀਜਾ ਮੋਰਚਾ ਬਣਾਇਆ

ਭਾਜਪਾ ਅਤੇ ਕਾਂਗਰਸ ਖ਼ਿਲਾਫ਼ ਰੱਜ ਕੇ ਭੜਾਸ ਕੱਢੀ

ਬਾਗੀ ਆਗੂਆਂ ਨੇ ਤੀਜਾ ਮੋਰਚਾ ਬਣਾਇਆ

ਚੰਡੀਗੜ੍ਹ ਵਿੱਚ ਭਾਜਪਾ ਅਤੇ ਕਾਂਗਰਸ ਤੋਂ ਨਾਰਾਜ਼ ਆਗੂ ਤੀਜੇ ਮੋਰਚੇ ਦਾ ਐਲਾਨ ਕਰਦੇ ਹੋਏ।

ਆਤਿਸ਼ ਗੁਪਤਾ

ਚੰਡੀਗੜ੍ਹ, 5 ਦਸੰਬਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਟਿਕਟਾਂ ਨਾ ਮਿਲਣ ਤੋਂ ਨਾਰਾਜ਼ ਭਾਜਪਾ ਅਤੇ ਕਾਂਗਰਸ ਦੇ ਵੱਡੀ ਗਿਣਤੀ ਆਗੂਆਂ ਨੇ ਸਾਂਝੇ ਤੌਰ ’ਤੇ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਕਾਂਗਰਸ ਖਿਲਾਫ ਤੀਜਾ ਮੋਰਚਾ ਬਣਾ ਲਿਆ ਹੈ। ਇੰਨਾ ਹੀ ਨਹੀਂ, ਪਾਰਟੀਆਂ ਤੋਂ ਨਾਰਾਜ਼ ਆਗੂਆਂ ਨੇ ਭਾਜਪਾ ਅਤੇ ਕਾਂਗਰਸ ਖ਼ਿਲਾਫ਼ ਭੜਾਸ ਵੀ ਕੱਢੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਦੋਵੇਂ ਪਾਰਟੀਆਂ ਦਾ ਵਿਰੋਧ ਕਰਦਿਆਂ ਆਜ਼ਾਦ ਉਮੀਦਵਾਰਾਂ ਦੀ ਮਦਦ ਕਰਨਗੇ।

ਪੂਰਵਾਂਚਲ ਵਿਕਾਸ ਮਹਾਸੰਘ, ਟ੍ਰਾਈਸਿਟੀ ਚੰਡੀਗੜ੍ਹ ਦੇ ਪ੍ਰਧਾਨ ਅਤੇ ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਸ਼ਸ਼ੀ ਸ਼ੱਕਰ ਤਿਵਾੜੀ ਨੇ ਕਾਂਗਰਸ ਦੇ ਕੌਮੀ ਖਜ਼ਾਨਚੀ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ’ਤੇ ਵਿਸ਼ਵਾਸ਼ਘਾਤ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨਿਗਮ ਚੋਣਾਂ ਵਿੱਚ ਭਾਈ-ਭਤੀਜਾਵਾਦ ਨੂੰ ਮੁੱਖ ਰੱਖਦਿਆਂ ਟਿਕਟਾਂ ਦੀ ਵੰਡ ਕੀਤੀ ਹੈ। ਇਸੇ ਕਾਰਨ ਪਾਰਟੀ ਲਈ ਕਈ ਵਾਰ ਪੁਲੀਸ ਦੀਆਂ ਲਾਠੀਆਂ ਖਾਣ ਵਾਲੇ ਅਤੇ ਕੇਸ ਤੱਕ ਦਰਜ ਕਰਵਾਉਣ ਵਾਲੇ ਆਗੂਆਂ ਨੂੰ ਨਜ਼ਰਅੰਦਾਜ ਕਰਕੇ ਪਿਛਲੀਆਂ ਚੋਣਾਂ ਵਿੱਚ ਜ਼ਮਾਨਤ ਜ਼ਬਤ ਕਰਵਾਉਣ ਵਾਲੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਤਿਵਾੜੀ ਨੇ ਕਿਹਾ ਕਿ ਕਾਂਗਰਸ ਨੇ ਸਿਰਫ਼ ਉਨ੍ਹਾਂ ਦੇ ਨਾਲ-ਨਾਲ 45 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਕ੍ਰਿਸ਼ਨ ਲਾਲ, ਤਿੰਨ ਵਾਰ ਚੋਣਾਂ ਜਿੱਤ ਚੁੱਕੀ ਸ਼ੀਲਾ ਫੂਲ ਸਿੰਘ ਅਤੇ ਹੋਰਨਾਂ ਨੇਤਾਵਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਤੋਂ ਨਾਰਾਜ਼ ਆਗੂਆਂ ਨੂੰ ਇਕੱਠੇ ਕਰਕੇ ਤੀਜਾ ਮੋਰਚਾ ਬਣਾਇਆ ਜਾ ਰਿਹਾ ਹੈ ਜੋ ਪਹਿਲਾਂ ਨਿਗਮ ਚੋਣਾਂ ਅਤੇ ਫੇਰ ਲੋਕ ਸਭਾ ਦੀਆਂ ਚੋਣਾਂ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕਰੇਗਾ। ਵਾਰਡ ਨੰਬਰ-3 ਤੋਂ ਕਾਂਗਰਸ ਦੇ ਬਾਗੀ ਨੇਤਾ ਕ੍ਰਿਸ਼ਨ ਲਾਲ ਨੇ ਵੀ ਪਾਰਟੀ ’ਤੇ ਭੜਾਸ ਕੱਢੀ। 

ਪਿੰਡ ਦੜੂਆਂ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਨੇ ਵੀ ਪਾਰਟੀ ਵੱਲੋਂ ਟਿਕਟ ਕੱਟੇ ਜਾਣ ’ਤੇ ਵਾਰਡ ਨੰਬਰ-9 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੜੂਆ ਵਿੱਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੇ ਕੰਮ ਕਰਦੇ ਆ ਰਹੇ ਹਨ ਜਿਸ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿੰਡ ਦਾ ਸਰਵੋਤਮ ਵਿਕਾਸ ਕਰਨ ਸਬੰਧੀ ਐਵਾਰਡ ਵੀ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਭਾਜਪਾ ਨੇ ਟਿਕਟ ਕੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੇ ਸਹਿਯੋਗ ਸਦਕਾ ਆਜ਼ਾਦ ਉਮੀਦਵਾਰ ਵੱਜੋਂ ਜਿੱਤ ਹਾਸਿਲ ਕਰਨਗੇ।

ਚੰਡੀਗੜ੍ਹ ਵਿੱਚ 35 ਵਾਰਡਾਂ ਲਈ 316 ਉਮੀਦਵਾਰ ਚੋਣ ਮੈਦਾਨ ’ਚ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨੇੜੇ ਆਉਣ ਦੇ ਨਾਲ-ਨਾਲ ਚੋਣ ਮੈਦਾਨ ਪੂਰੀ ਤਰ੍ਹਾਂ ਭਖ਼ ਗਿਆ ਹੈ। ਨਿਗਮ ਚੋਣਾਂ ਦੌਰਾਨ 35 ਵਾਰਡਾਂ ਲਈ 316 ਉਮੀਦਵਾਰ ਭਾਜਪਾ, ਕਾਂਗਰਸ, ‘ਆਪ’, ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਆਜ਼ਾਦ ਤੌਰ ’ਤੇ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਦੇ ਕਾਗਜ਼ਾਂ ਦੀ ਪੜਤਾਲ 6 ਦਸੰਬਰ ਨੂੰ ਕੀਤੀ ਜਾਵੇਗੀ ਜਦੋਂ ਕਿ ਕਾਗਜ਼ ਵਾਪਸੀ 9 ਦਸੰਬਰ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਚੋਣਾਂ-2021 ’ਚ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਤੱਕ ਕਦੇ ਵੀ 316 ਉਮੀਦਵਾਰ ਚੋਣ ਮੈਦਾਨ ਵਿੱਚ ਸਾਹਮਣੇ ਨਹੀਂ ਆਏ। ਇਸ ਦਾ ਵੱਡਾ ਕਾਰਨ ਵਾਰਡਾਂ ਦੀ ਗਿਣਤੀ ਵਧਣਾ ਵੀ ਹੈ। ਨਿਗਮ ਚੋਣਾਂ 2016 ਸਮੇਂ ਸ਼ਹਿਰ ਦੇ ਕੁੱਲ 26 ਵਾਰਡ ਸਨ ਜੋ ਵਧਾ ਕੇ 35 ਕਰ ਦਿੱਤੇ ਗਏ ਹਨ। ਇਸ ਵਾਰ ਭਾਜਪਾ, ਕਾਂਗਰਸ, ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਸਾਰੀਆਂ ਸੀਟਾਂ ’ਤੇ ਉਮੀਦਵਾਰ ਉਤਾਰੇ ਗਏ ਹਨ। ਇਸ ਤੋਂ ਇਲਾਵਾ 176 ਉਮੀਦਵਾਰ ਆਜ਼ਾਦ ਤੌਰ ’ਤੇ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕੁੱਲ 6,30,311 ਵੋਟਰ 24 ਦਸੰਬਰ ਨੂੰ ਕਰਨਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਸ਼ਹਿਰ

View All