ਸੜਕਾਂ ਦੇ ਉਸਾਰੀ ਕਾਮਿਆਂ ਨੇ ਨਿਗਮ ਦਫ਼ਤਰ ਘੇਰਿਆ : The Tribune India

ਸੜਕਾਂ ਦੇ ਉਸਾਰੀ ਕਾਮਿਆਂ ਨੇ ਨਿਗਮ ਦਫ਼ਤਰ ਘੇਰਿਆ

ਸੜਕਾਂ ਦੇ ਉਸਾਰੀ ਕਾਮਿਆਂ ਨੇ ਨਿਗਮ ਦਫ਼ਤਰ ਘੇਰਿਆ

ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਾਮੇ।

ਕੁਲਦੀਪ ਸਿੰਘ

ਚੰਡੀਗੜ੍ਹ, 29 ਨਵੰਬਰ

ਸੀ.ਐੱਮ.ਸੀ. ਰੋਡਜ਼ ਵਰਕਰਜ਼ ਯੂਨੀਅਨ ਚੰਡੀਗੜ੍ਹ ਦੇ ਸੱਦੇ ’ਤੇ ਅੱਜ ਨਗਰ ਨਿਗਮ ਦੇ ਸੜਕਾਂ ਦੀ ਉਸਾਰੀ ਕਰਨ ਵਾਲੇ ਮੁਲਾਜ਼ਮਾਂ ਨੇ ਨਿਗਮ ਦਫ਼ਤਰ ਅੱਗੇ ਧਰਨਾ ਦਿੱਤਾ ਜਿਸ ਵਿੱਚ ਵੱਖ-ਵੱਖ ਬੂਥਾਂ ਦੇ ਵੱਡੀ ਗਿਣਤੀ ਮੁਲਾਜ਼ਮ ਸ਼ਾਮਲ ਹੋਏ।

ਧਰਨੇ ਵਿੱਚ ਸਮੂਹ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਲਈ ਨੀਤੀ ਬਣਾਉਣ ਅਤੇ ਪੰਜਾਬ ਦੀ ਤਰਜ਼ ’ਤੇ ਹਰ ਵਿਭਾਗ ਦੇ ਆਰਜ਼ੀ ਕਾਮਿਆਂ ਨੂੰ ਪੱਕਾ ਕਰਨ ਅਤੇ ਪੱਕਾ ਹੋਣ ਤੱਕ ਰੈਗੂਲਰ ਦੇ ਬਰਾਬਰ ਤਨਖਾਹ ਦੇਣ, ਈ.ਪੀ.ਐੱਫ., ਜੀ.ਪੀ.ਐੱਫ., ਸਾਰੇ ਕਰਮਚਾਰੀਆਂ ਦੀ ਈ.ਐੱਸ.ਆਈ., ਕਰਮਚਾਰੀਆਂ ਨੂੰ ਪੈਨਸ਼ਨ, ਗ੍ਰੈਚੁਟੀ ਅਤੇ ਹੋਰ ਦੇਣਦਾਰੀਆਂ ਦਾ ਸਮੇਂ ਸਿਰ ਭੁਗਤਾਨ, ਡੇਲੀਵੇਜ਼ ਅਤੇ ਵਰਕ ਚਾਰਜ ਕਰਮਚਾਰੀਆਂ ਨੂੰ ਸੋਧੇ ਹੋਏ ਤਨਖਾਹ ਸਕੇਲ ਲਾਗੂ ਕਰਨ ਸਮੇਤ 2019 ਅਤੇ 2021 ਦੇ ਬਕਾਏ ਦਾ ਭੁਗਤਾਨ, ਸਮੇਂ ’ਤੇ ਤਨਖਾਹ ਦਾ ਭੁਗਤਾਨ, ਸੋਧੀ ਹੋਈ ਤਨਖਾਹ, ਸਾਲ 2016 ਤੋਂ ਬਾਅਦ ਰੈਗੂਲਰ ਕੀਤੇ ਮੁਲਾਜ਼ਮਾਂ ਨੂੰ ਭੱਤਾ ਡੀ.ਸੀ. ਰੇਟ ਬਣਾਉਣ ਅਤੇ ਬਕਾਇਆ ਦੇਣ ਆਦਿ ਮੰਗਾਂ ਦੇ ਹੱਲ ’ਤੇ ਜ਼ੋਰ ਦਿੱਤਾ। 

ਯੂਨੀਅਨ ਦੇ ਜਨਰਲ ਸਕੱਤਰ ਪ੍ਰੇਮ ਪਾਲ ਦੀ ਅਗਵਾਈ ਹੇਠ ਦਿੱਤੇ ਗਏ ਧਰਨੇ ਨੂੰ ਚੇਅਰਮੈਨ ਪੀ. ਰਾਜਿੰਦਰ, ਪ੍ਰਧਾਨ ਗੁਰਮੇਲ ਸਿੰਘ, ਕੈਸ਼ੀਅਰ ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਫੈਡਰੇਸ਼ਨ ਦੇ ਪ੍ਰਧਾਨ ਰਘਬੀਰ ਚੰਦ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਯੂਟੀ ਪਾਵਰਕੌਮ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ ਆਦਿ ਨੇ ਨਿਗਮ ਅਧਿਕਾਰੀਆਂ ਦੇ ਨਾਂਹਪੱਖੀ ਰਵੱਈਏ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਵਾਰ-ਵਾਰ ਮੀਟਿੰਗਾਂ ਅਤੇ ਨੋਟਿਸ ਦੇਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।

 ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਲਦੀ ਹੀ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਚੀਫ ਇੰਜਨੀਅਰ ਵੱਲੋਂ ਮੰਗਾਂ ਹੱਲ ਕਰਨ ਦਾ ਭਰੋਸਾ

ਚੀਫ਼ ਇੰਜਨੀਅਰ ਅਤੇ ਸੁਪਰਡੈਂਟ ਇੰਜੀਨੀਅਰ ਨੇ  ਯੂਨੀਅਨ ਦੇ ਵਫ਼ਦ ਨੂੰ ਗੱਲਬਾਤ ਲਈ ਬੁਲਾਇਆ ਅਤੇ ਨਿਸ਼ਚਿਤ ਸਮੇਂ ਵਿੱਚ ਗੱਲਬਾਤ ਰਾਹੀਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ 6 ਦਸੰਬਰ ਨੂੰ ਐੱਸ.ਈ. ਰੋਡ ਸਰਕਲ ਅਤੇ 7 ਦਸੰਬਰ ਨੂੰ ਚੀਫ਼ ਇੰਜਨੀਅਰ ਐਮ.ਸੀ. ਨਾਲ ਮੀਟਿੰਗ ਤੈਅ ਕੀਤੀ ਗਈ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All