ਡੇਰਾਬੱਸੀ ਦੇ ਪਿੰਡਾਂ ਵਿੱਚ ਨਹੀਂ ਰੁਕ ਰਿਹਾ ਪੇਚਿਸ਼ ਦਾ ਕਹਿਰ

ਡੇਰਾਬੱਸੀ ਦੇ ਪਿੰਡਾਂ ਵਿੱਚ ਨਹੀਂ ਰੁਕ ਰਿਹਾ ਪੇਚਿਸ਼ ਦਾ ਕਹਿਰ

ਪਿੰਡ ਭਾਂਖਰਪੁਰ ਵਿੱਚ ਸਿਹਤ ਵਿਭਾਗ ਦੀ ਟੀਮ ਸਰਵੇਖਣ ਕਰਦੀ ਹੋਈ। ਫੋਟੋ: ਰੂਬਲ

ਹਰਜੀਤ ਸਿੰਘ

ਡੇਰਾਬੱਸੀ, 20 ਅਕਤੂਬਰ

ਇਲਾਕੇ ਦੇ ਪਿੰਡ ਕੁੜਾਵਾਲਾ ਤੋਂ ਪੇਚਿਸ਼ ਦੇ ਦਰਜਨਾਂ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਸਿਹਤ ਵਿਭਾਗ ਵੱਲੋਂ ਲਗਾਤਾਰ ਕੈਂਪ ਲਾ ਕੇ ਲੋਕਾਂ ਦੀ ਜਾਂਚ ਕੀਤੀ। ਪਿੰਡ ਦੇ ਬਾਹਰਲੇ ਪਾਸੇ ਕਿਰਾਏ ਦੇ ਕੁਆਰਟਰਾਂ ਵਿੱਚ ਰਹਿੰਦੇ ਲੋਕ ਇਸਦੀ ਲਪੇਟ ਵਿੱਚ ਆਏ ਸਨ। ਜਾਂਚ ਵਿੱਚ ਇਨ੍ਹਾਂ ਲੇਬਰ ਕੁਆਰਟਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਸਪਲਾਈ ਵਾਲੀ ਟੈਂਕੀ ਵਿੱਚ ਕਾਫ਼ੀ ਗੰਦਗੀ ਮਿਲੀ ਸੀ। ਪ੍ਰਸ਼ਾਸਨ ਵੱਲੋਂ ਦੂਸ਼ਿਤ ਪਾਣੀ ਦੀ ਸਪਲਾਈ ਬੰਦ ਕਰਵਾਉਣ ਮਗਰੋਂ ਟੈਂਕਰਾਂ ਰਾਹੀਂ ਸਾਫ਼ ਪਾਣੀ ਨਾਲ ਸਪਲਾਈ ਸ਼ੁਰੂ ਕਰਵਾਈ ਗਈ ਸੀ ਜਿੱਥੇ ਹੁਣ ਕੁਝ ਮਰੀਜ਼ਾਂ ਦੀ ਗਿਣਤੀ ਘਟੀ ਹੈ। ਹੁਣ ਪਿੰਡ ਸੈਦਪੁਰਾ, ਭਾਂਖਰਪੁਰ ਅਤੇ ਡੇਰਾਬੱਸੀ ਦੀ ਗੁਲਾਬਗੜ੍ਹ ਸੜਕ ’ਤੇ ਪ੍ਰੀਤ ਕਲੋਨੀ ਵਿੱਚ ਪੇਚਿਸ਼ ਦੇ ਮਰੀਜ਼ ਸਾਹਮਣੇ ਆਉਣ ਲੱਗੇ ਹਨ ਜਿਸ ਨਾਲ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਨ੍ਹਾਂ ਪਿੰਡਾਂ ਅਤੇ ਪ੍ਰੀਤ ਕਲੋਨੀ ਵਿੱਚ ਦਰਜਨਾਂ ਮਰੀਜ਼ ਸਾਹਮਣੇ ਆ ਚੁੱਕੇ ਹਨ ਜਿੱਥੇ ਬਿਮਾਰੀ ਫੈਲਣ ਪਿੱਛੇ ਦੂਸ਼ਿਤ ਪਾਣੀ ਦੀ ਸਪਲਾਈ ਦੱਸੀ ਜਾ ਰਹੀ ਹੈ। ਪਿੰਡ ਭਾਂਖਰਪੁਰ ਵਿੱਚ ਸਿਹਤ ਵਿਭਾਗ ਦੀ ਮੁਲਾਜ਼ਮ ਦਲਜੀਤ ਕੌਰ ਦੇ ਘਰ ਵਿੱਚ ਉਸ ਸਮੇਤ ਪਰਿਵਾਰ ਦੇ ਛੇ ਜਣੇ ਬਿਮਾਰ ਪਏ ਹਨ। ਦਲਜੀਤ ਕੌਰ ਨੇ ਦੱਸਿਆ ਕਿ ਉਸ ਤੋਂ ਇਲਾਵਾ ਉਨ੍ਹਾਂ ਦੇ ਗੁਆਂਢ ਵਿੱਚ ਵੀ ਲੋਕ ਬਿਮਾਰ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ ਜਿਸ ਸਬੰਧੀ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਮਗਰੋਂ ਵੀ ਉਨ੍ਹਾਂ ਵੱਲੋਂ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਾਣੀ ਵਿੱਚ ਕੀੜੇ ਆ ਰਹੇ ਹਨ।

ਸਥਿਤੀ ਕਾਬੂ ਹੇਠ ਹੈ: ਐੱਸਐੱਮਓ

ਸਿਵਲ ਹਸਪਤਾਲ ਦੀ ਐੱਸਐੱਮਓ ਡਾ. ਸੰਗੀਤਾ ਜੈਨ ਨੇ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਸਰਵੇਖਣ ਕਰਨ ਤੋਂ ਇਲਾਵਾ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਵੰਡੀ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਮਰੀਜ਼ਾਂ ਨੂੰ ਸਿਵਲ ਹਸਪਤਾਲ ਦਾਖ਼ਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ।

ਡੇਂਗੂ ਕੇਸਾਂ ਦੀ ਗਿਣਤੀ ਵਧਣ ’ਤੇ ਖੁੱਲ੍ਹੀ ਪੰਚਕੂਲਾ ਨਿਗਮ ਦੀ ਅੱਖ

ਪੰਚਕੂਲਾ (ਪੀ ਪੀ ਵਰਮਾ): ਸਿਵਲ ਸਰਜਨ ਡਾ. ਮੁਕਤਾ ਕੁਮਾਰ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਵੱਲੋਂ ਹਸਪਤਾਲ ਵਿੱਚ ਆਏ ਡੇਂਗੂ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਮਰੀਜ਼ ਨੂੰ ਬਿਨਾਂ ਇਲਾਜ ਵਾਪਸ ਕੀਤਾ ਗਿਆ ਹੈ ਤਾਂ ਇਸ ਦੀ ਜਾਂਚ ਵੀ ਕੀਤੀ ਜਾਵੇਗੀ। ਜੇਕਰ ਕਿਸੇ ਮਰੀਜ਼ ਦੇ ਪਲੇਟਲੈੱਟਸ (ਸੈੱਲ) ਘਟੇ ਹਨ ਤਾਂ ਹੀ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਜਾ ਰਿਹਾ ਹੈ, ਨਹੀਂ ਤਾਂ ਦਵਾਈ ਦੇ ਕੇ ਮਰੀਜ਼ ਨੂੰ ਜ਼ਰੂਰੀ ਹਦਾਇਤਾਂ ਰੱਖਣ ਲਈ ਕਿਹਾ ਜਾ ਰਿਹਾ ਹੈ। ਪੰਚਕੂਲਾ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਧਣ ’ਤੇ ਨਗਰ ਨਿਗਮ ਜਾਗ ਗਿਆ ਹੈ। ਨਗਰ ਨਿਗਮ ਦੀ ਟੀਮ ਨੂੰ 10 ਨਵੀਆਂ ਥਰਮਲ ਫੌਗਿੰਗ ਮਸ਼ੀਨਾਂ ਅਤੇ ਇੱਕ ਵਾਹਨ ਮਾਊਂਟਿਡ ਫੌਗਿੰਗ ਮਸ਼ੀਨ ਮਿਲ ਗਈ ਹੈ। ਇਸ ਦੀ ਸ਼ੁਰੂਆਤ ਮੇਅਰ ਕੁਲਭੂਸ਼ਣ ਗੋਇਲ ਨੇ ਡੀਸੀ ਧਰਮਵੀਰ ਦੀ ਮੌਜੂਦਗੀ ਵਿੱਚ ਕੀਤੀ। ਇਹ ਫੌਗਿੰਗ ਮਸ਼ੀਨਾਂ ਪੰਚਕੂਲਾ ਦੇ ਹਰ ਵਾਰਡ ਵਿੱਚ ਫੌਗਿੰਗ ਕਰਨਗੀਆਂ। ਮੇਅਰ ਨੇ ਕਿਹਾ ਕਿ ਹੁਣ ਨਿਗਮ ਕੋਲੋਂ 16 ਫੌਗਿੰਗ ਮਸ਼ੀਨਾਂ ਹਨ। ਡੀਸੀ ਧਰਮਵੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਡੇਂਗੂ ’ਤੇ ਕਾਬੂ ਪਾ ਲਿਆ ਜਾਵੇਗਾ ਅਤੇ ਨਿਗਮ ਦੇ ਹਰੇਕ ਵਾਰਡ ਵਿੱਚ ਫੌਗਿੰਗ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All