ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਇੱਥੋਂ ਦੇ ਫੇਜ਼-3ਬੀ2 ਦੇ ਇਮੀਗ੍ਰੇਸ਼ਨ ਏਜੰਟ ਦੀ ਰਿਹਾਇਸ਼ ਦੇ ਬਾਹਰ ਲੜੀਵਾਰ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਇਮੀਗ੍ਰੇੇਸ਼ਨ ਏਜੰਟ ’ਤੇ ਪੀੜਤ ਕਿਸਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਾਇਆ ਹੈ।
ਇਸ ਮੌਕੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਏਜੰਟ ਨੂੰ ਬਚਾ ਰਹੀ ਹੈ।