ਸਿਟੀ ਬਿਊਟੀਫੁੱਲ ਵਿੱਚ ਮਕਾਨਾਂ ਦੀਆਂ ਰਜਿਸਟਰੀਆਂ ਦੀ ਸਥਿਤੀ ਗੁੰਝਲਦਾਰ ਬਣੀ : The Tribune India

ਸਿਟੀ ਬਿਊਟੀਫੁੱਲ ਵਿੱਚ ਮਕਾਨਾਂ ਦੀਆਂ ਰਜਿਸਟਰੀਆਂ ਦੀ ਸਥਿਤੀ ਗੁੰਝਲਦਾਰ ਬਣੀ

ਸਿਟੀ ਬਿਊਟੀਫੁੱਲ ਵਿੱਚ ਮਕਾਨਾਂ ਦੀਆਂ ਰਜਿਸਟਰੀਆਂ ਦੀ ਸਥਿਤੀ ਗੁੰਝਲਦਾਰ ਬਣੀ

ਭਾਜਪਾ ਆਗੂ ਦਵਿੰਦਰ ਬਬਲਾ (ਖੱਬੇ) ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਚੰਡੀਗੜ੍ਹ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨਾਂ ਦੀ ਮੀਟਿੰਗ ’ਚ ਹਿੱਸਾ ਲੈਂਦੇ ਹੋਏ। ਫੋਟੋ: ਪ੍ਰਦੀਪ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਫਰਵਰੀ

ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਸ਼ਹਿਰ ’ਚ ਸ਼ੇਅਰ ਵਾਈਜ਼ ਰਜਿਸਟਰੀਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਤੋਂ ਬਾਅਦ ਅੱਜ ਚੰਡੀਗੜ੍ਹ ਦੀਆਂ ਪ੍ਰਾਪਰਟੀ ਡੀਲਰ ਐਸੋਸੀਏਸ਼ਨਾਂ ਨੇ ਸੈਕਟਰ-22 ਦੇ ਕਮਿਉੂਨਿਟੀ ਸੈਂਟਰ ਵਿੱਚ ਇਕੱਠ ਕੀਤਾ ਜਿੱਥੇ ਸਾਰਿਆਂ ਨੇ ਸ਼ਹਿਰ ਵਿੱਚ ਸ਼ੇਅਰ ਵਾਈਜ਼ ਰਜਿਸਟਰੀਆਂ ਬੰਦ ਨਾ ਕਰਨ ਦੀ ਮੰਗ ਕੀਤੀ। ਇਹ ਇਕੱਠ ਪ੍ਰਾਪਰਟੀ ਸ਼ੇਅਰਹੋਲਡਰ ਵੇਲਫੇਅਰ ਐਸੋਸੀਏਸ਼ਨ ਬਿਲਡਰ ਆਫ ਚੰਡੀਗੜ੍ਹ ਅਤੇ ਟ੍ਰਾਈਸਿਟੀ ਪ੍ਰਾਪਰਟੀ ਕੰਸਲਟੈਂਟ ਵੇਲਫੇਅਰ ਫੈਡਰੇਸ਼ਨ ਚੰਡੀਗੜ੍ਹ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਬਬਲਾ, ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ‘ਆਪ’ ਦੇ ਕੌਂਸਲਰ ਦਮਨਪ੍ਰੀਤ ਵੀ ਐਸੋਸੀਏਸ਼ਨ ਮੈਂਬਰਾਂ ਦੀ ਹਮਾਇਤ ਵਿੱਚ ਪਹੁੰਚੇ। ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਸ਼ਹਿਰ ਵਿੱਚ ਸ਼ੇਅਰਵਾਈਜ਼ ਰਜਿਸਟਰੀਆਂ ਬੰਦ ਕਰਨ ’ਤੇ ਵੀ ਸਥਿਤੀ ਗੁੰਝਲਦਾਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸ਼ਹਿਰ ਵਿੱਚ ਅਪਾਰਟਮੈਂਟ ਵਾਈਜ਼ ਰਜਿਸਟਰੀਆਂ ’ਤੇ ਪਾਬੰਦੀ ਲਗਾਈ ਹੈ, ਸ਼ੇਅਰਵਾਈਜ਼ ਰਜਿਸਟਰੀਆਂ ’ਤੇ ਪਾਬੰਦੀ ਨਹੀਂ ਲਗਾਈ। ਇਸ ਲਈ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਕੋਲ ਸ਼ੇਅਰਵਾਈਜ਼ ਪ੍ਰਾਪਰਟੀ ਖਰੀਦੀ ਹੋਈ ਹੈ। ਸ਼ੇਅਰਵਾਈਜ਼ ਰਜਿਸਟਰੀਆਂ ’ਤੇ ਪਾਬੰਦੀ ਲੱਗਣ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਰਥਿਕ ਨੁਕਸਾਨ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਸ਼ੇਅਰਵਾਈਜ਼ ਰਜਿਸਟਰੀਆਂ ਨੂੰ ਸ਼ੁਰੂ ਕੀਤਾ ਜਾਵੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਡੀ ਗਿਣਤੀ ’ਚ ਲੋਕਾਂ ਨੇ 50 ਫੀਸਦ ਜਾਂ ਹੋਰ ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਖਰੀਦਦਾਰੀ ਕੀਤੀ ਹੈ। ਅਜਿਹੇ ਹਾਲਾਤ ਵਿੱਚ ਜੇਕਰ ਸ਼ੇਅਰਵਾਈਜ਼ ਰਜਿਸਟਰੀਆਂ ’ਤੇ ਪਾਬੰਦੀ ਲਗਾ ਦਿੱਤੀ ਤਾਂ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਵਿੱਚ ਵੀ ਸ਼ੇਅਰਵਾਈਜ਼ ਰਜਿਸਟਰੀਆਂ ’ਤੇ ਪਾਬੰਦੀ ਲਗਾਉਣ ਦਾ ਕੋਈ ਜ਼ਿਕਰ ਨਹੀਂ। ਸ੍ਰੀ ਲੱਕੀ ਨੇ ਮੰਗ ਕੀਤੀ ਕਿ ਸ਼ਹਿਰ ਵਿੱਚ ਸ਼ੇਅਰਵਾਈਜ਼ ਰਜਿਸਟਰੀਆਂ ਨੂੰ ਮੁੜ ਸ਼ੁਰੂ ਕੀਤਾ ਜਾਵੇ। ਚੰਡੀਗੜ੍ਹ ਕਾਂਗਰਸ ਦੇ ਆਗੂ ਸੁਭਾਸ਼ ਚਾਵਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਵੱਲੋਂ ਮਨਮਾਨੀਆਂ ਕੀਤੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੂਟੀ ਅਧਿਕਾਰੀਆਂ ਨੂੰ ਰਜਿਸਟਰੀਆਂ ਸ਼ੁਰੂ ਕਰਨ ਸਬੰਧੀ ਲਾਅਰੇਬਾਜ਼ੀ ਲਗਾਉਣ ਦੀ ਥਾਂ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸ੍ਰੀ ਚਾਵਲਾ ਨੇ ਕਿਹਾ ਕਿ ਰਜਿਸਟਰੀਆਂ ਬਾਰੇ ਸਥਿਤੀ ਸਪਸ਼ਟ ਨਾ ਹੋਣ ਕਰਕੇ ਲੋਕਾਂ ਨੂੰ ਨਿੱਤ ਤਹਿਸੀਲ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਇਸ ਬਾਰੇ ਜਲਦ ਕੋਈ ਫ਼ੈਸਲਾ ਲਵੇ।

ਯੂਟੀ ’ਚ ਅਫ਼ਸਰਸ਼ਾਹੀ ਹਾਵੀ: ਬਬਲਾ

ਚੰਡੀਗੜ੍ਹ ਦੀਆਂ ਪ੍ਰਾਪਰਟੀ ਡੀਲਰ ਐਸੋਸੀਏਸ਼ਨਾਂ ਵੱਲੋਂ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੇ ਕਿਹਾ ਕਿ ਯੂਟੀ ’ਚ ਸ਼ੁਰੂ ਤੋਂ ਅਫ਼ਸਰਸ਼ਾਹੀ ਹਾਵੀ ਰਹੀ ਹੈ, ਜਿਸ ਵੱਲੋਂ ਆਪਣੀ ਮਰਜ਼ੀ ਅਨੁਸਾਰ ਫ਼ੈਸਲੇ ਲਏ ਜਾਂਦੇ ਹਨ। ਸ੍ਰੀ ਬਬਲਾ ਨੇ ਕਿਹਾ ਕਿ ਸ਼ਹਿਰ ਵਿੱਚ ਸ਼ੇਅਰਵਾਈਜ਼ ਰਜਿਸਟਰੀਆਂ ’ਤੇ ਲਗਾਈ ਗਈ ਰੋਕ ਤੋਂ ਬਾਅਦ ਯੂਟੀ ਪ੍ਰਸ਼ਾਸਨ ਨਾਲ ਇਸ ਮੁੱਦੇ ’ਤੇ ਗੱਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਇਸ ਹਫ਼ਤੇ ਰਜਿਸਟਰੀਆਂ ਸ਼ੁਰੂ ਕਰਨ ਬਾਰੇ ਫ਼ੈਸਲਾ ਲੈਣ ਦੇ ਭਰੋਸਾ ਦਿਵਾਇਆ ਹੈ। ਭਾਜਪਾ ਦੇ ਮੀਤ ਪ੍ਰਧਾਨ ਨੇ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਜਲਦ ਹੀ ਰਜਿਸਟਰੀਆਂ ਸ਼ੁਰੂ ਹੋ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All