ਐਸ.ਏ.ਐਸ. ਨਗਰ (ਮੁਹਾਲੀ):
ਸੂਬੇ ਭਰ ਵਿੱਚ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਦਸਵੀਂ ਜਮਾਤ ਦੇ 19000 ਅਤੇ ਅੱਠਵੀਂ ਦੇ 18339 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਐੱਸਸੀਈਆਰਟੀ ਦੇ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆ ਨੇ ਦੱਸਿਆ ਕਿ ਕੁਆਲੀਫਾਈ ਕਰਨ ਵਾਲੇ ਅੱਠਵੀਂ ਦੇ ਵਿਦਿਆਰਥੀਆਂ ਨੂੰ ਦਸਵੀਂ ਤੱਕ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਮਿਲਦਾ ਹੈ। ਇਸੇ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ 1151 ਵਿਦਿਆਰਥੀਆਂ ਨੇ ਹਿੱਸਾ ਲਿਆ। ਵੇਰਵਿਆਂ ਅਨੁਸਾਰ ਦਸਵੀਂ ਦੇ 592 ਤੇ ਅੱਠਵੀਂ ਦੇ 559 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।
-ਪੱਤਰ ਪ੍ਰੇਰਕ