ਸਿਟੀ ਬਿਊਟੀਫੁੱਲ ’ਚ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਡਿੱਗਿਆ

ਐਤਵਾਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ; ਧੁੰਦ ਅਤੇ ਬੱਦਲਵਾਈ ਨੇ ਲੋਕਾਂ ਦੀ ਮੁਸ਼ਕਲਾਂ ਵਧਾਈਆਂ

ਸਿਟੀ ਬਿਊਟੀਫੁੱਲ ’ਚ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਡਿੱਗਿਆ

ਧੁਆਂਖੀ ਧੁੰਦ ਵਿਚ ਘਿਰੇ ਚੰਡੀਗੜ੍ਹ-ਅੰਬਾਲਾ ਮਾਰਗ ਤੋਂ ਲੰਘਦੇ ਹੋਏ ਵਾਹਨ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 1 ਦਸੰਬਰ

ਸਿਟੀ ਬਿਊਟੀਫੁੱਲ ਵਿੱਚ ਦਸੰਬਰ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਨੇ ਵੀ ਦਸਤਕ ਦੇ ਦਿੱਤੀ ਹੈ। ਬੁੱਧਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਅੱਜ ਸਾਰਾ ਦਿਨ ਬੱਦਲਵਾਈ ਬਣੀ ਰਹੀ ਅਤੇ ਸਵੇਰ ਸਮੇਂ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ। ਉੱਧਰ, ਟ੍ਰਾਈਸਿਟੀ ਵਿੱਚ ਪ੍ਰਦੂਸ਼ਣ ਕਾਰਨ ਆਬੋ-ਹਵਾ ਗੰਦਲੀ ਹੋਣ ਕਰ ਕੇ ਵੀ ਲੋਕ ਪ੍ਰੇਸ਼ਾਨ ਹੁੰਦੇ ਰਹੇ। ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 19.8 ਡਿਗਰੀ ਸੈਲਸੀਅਸ ਰਿਹਾ ਹੈ ਜੋ ਕਿ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਵੀ 11.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਹੇਠਾਂ ਡਿੱਘ ਸਕਦਾ ਹੈ ਜਦੋਂਕਿ 5 ਦਸੰਬਰ ਐਤਵਾਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਸ਼ਹਿਰ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਵੀ ਰਾਹਤ ਮਿਲ ਸਕੇਗੀ।

ਸਵੇਰ ਤੋਂ ਹੋ ਰਹੀ ਬੱਦਲਵਾਈ ਕਰ ਕੇ ਲੋਕ ਵੀ ਘੱਟ ਗਿਣਤੀ ਵਿੱਚ ਘਰ ਤੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਇਸ ਕਰ ਕੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰ ਸੁੰਨੇ ਰਹੇ ਪਰ ਦੁਪਹਿਰ ਨੂੰ ਕੁਝ ਸਮਾਂ ਧੁੱਪ ਨਿਕਲਣ ਕਰ ਕੇ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਰਹੀ। ਮੌਸਮ ਵਿੱਚ ਤਬਦੀਲੀ ਆਉਣ ਦੇ ਨਾਲ ਹੀ ਕੱਪੜਾ ਵਪਾਰੀਆਂ ਦੇ ਚਿਹਰੇ ਖਿੜ ਗਏ ਹਨ। ਉੱਥੇ ਹੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਸਥਿੱਤ ਕੱਪੜੇ ਦੀਆਂ ਦੁਕਾਨਾਂ ’ਤੇ ਗ਼ਰਮ ਕੱਪੜਿਆਂ ਦੀ ਖ਼ਰੀਦ ਵੀ ਵਧ ਗਈ।

ਟਰਾਈਸਿਟੀ ਦੀ ਆਬੋ-ਹਵਾ ਵਿਗੜੀ

ਸਿਟੀ ਬਿਊਟੀਫੁੱਲ ਦੀ ਸੁਰੰਦਰਤਾ ਨੂੰ ਬਰਕਰਾਰ ਰੱਖਣ ਲਈ ਯੂਟੀ ਪ੍ਰਸ਼ਾਸਨ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਬਾਵਜੂਦ ਸ਼ਹਿਰ ਦੀ ਆਬੋ-ਹਵਾ ਸੁਧਰਨ ਦੀ ਥਾਂ ਹੋਰ ਵਿਗੜਦੀ ਜਾ ਰਹੀ ਹੈ। ਇਸ ਨੂੰ ਸੁਧਾਰਨ ਲਈ ਪ੍ਰਸ਼ਾਸਨ ਹਰ ਹੀਲਾ ਵਸੀਲਾ ਕਰ ਰਿਹਾ ਹੈ। ਇਹ ਹਾਲ ਸਿਰਫ਼ ਚੰਡੀਗੜ੍ਹ ਦਾ ਨਹੀਂ ਬਲਕਿ ਨਾਲ ਲਗਦੇ ਮੁਹਾਲੀ ਅਤੇ ਪੰਚਕੂਲਾ ਸਣੇ ਟਰਾਈਸਿਟੀ ਦਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ’ਚ ਏਕਿਊਆਈ 2.5 ਪੀਐਮ ਦੀ ਮਾਤਰਾ ਵਧ ਕੇ 140 ਦੇ ਕਰੀਬ ਸੀ ਜੋ ਕਿ ਦਿਨ ’ਚ ਵਧ ਕੇ 161 ਦੇ ਅੰਕੜਾ ਪਾਰ ਕਰ ਚੁੱਕੀ ਸੀ। ਇਸ ਨੂੰ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। ਇਸੇ ਤਰ੍ਹਾਂ ਮੁਹਾਲੀ ਅਤੇ ਪੰਚਕੂਲਾ ’ਚ ਵੀ ਏਕਿਊਆਈ 2.5 ਪੀਐਮ ਦੀ ਮਾਤਰਾ 178 ਅਤੇ 184 ’ਤੇ ਪਹੁੰਚ ਗਈ ਸੀ। ਜੋ ਕਿ ਆਮ ਲੋਕਾਂ ਲਈ ਘਾਤਕ ਸਾਬਤ ਹੋ ਸਕਦੀ ਹੈ। ਵਾਤਾਵਰਨ ਮਾਹਿਰਾਂ ਦਾ ਮੰਨਣਾ ਹੈ ਕਿ ਮੀਂਹ ਪੈਣ ਤੋਂ ਬਾਅਦ ਹੀ ਸ਼ਹਿਰ ’ਚ ਵਧ ਰਹੇ ਪ੍ਰਦੂਸ਼ਣ ਦੀ ਮਾਤਰਾ ’ਚ ਸੁਧਾਰ ਹੋ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All