ਹਰਿਆਣਾ ’ਚ ਨੌਂ ਵਜੇ ਲਹਿਰਾਇਆ ਜਾਵੇਗਾ ਤਿਰੰਗਾ
ਸੁਤੰਤਰਤਾ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅੰਬਾਲਾ ਸ਼ਹਿਰ ਵਿੱਚ ਜਦੋਂਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰੋਹਤਕ ਵਿੱਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਸਕੱਤਰ ਨੁਰਾਗ ਰਸਤੋਗੀ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ ਪੂਰੇ ਸੂਬੇ...
Advertisement
ਸੁਤੰਤਰਤਾ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅੰਬਾਲਾ ਸ਼ਹਿਰ ਵਿੱਚ ਜਦੋਂਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰੋਹਤਕ ਵਿੱਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਸਕੱਤਰ ਨੁਰਾਗ ਰਸਤੋਗੀ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ ਪੂਰੇ ਸੂਬੇ ਵਿੱਚ ਸਵੇਰੇ ਨੌਂ ਵਜੇ ਝੰਡਾ ਲਹਿਰਾਇਆ ਜਾਵੇਗਾ। ਹਰਿਆਣਾ ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਪਾਣੀਪਤ ਜਦੋਂ ਕਿ ਵਿਧਾਨਸਭਾ ਡਿਪਟੀ ਸਪੀਕਰ ਕ੍ਰਿਸ਼ਣ ਲਾਲ ਮਿੱਢਾ ਕਰਨਾਲ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਮੰਤਰੀ, ਵਿਧਾਇਕ ਤੇ ਅਧਿਕਾਰੀ ਵੱਖ ਵੱਖ ਥਾਵਾਂ ’ਤੇ ਤਿਰੰਗੇ ਲਹਿਰਾਉਣਗੇ।
Advertisement
Advertisement