ਕਈ ਦਿਨਾਂ ਤੋਂ ਭੁੱਖਣ-ਭਾਣੀ ਬੇਰੁਜ਼ਗਾਰ ਨੇ ਟੈਂਕੀ ’ਤੇ ਹੀ ਮਨਾਇਆ ਕਰਵਾਚੌਥ

ਕਈ ਦਿਨਾਂ ਤੋਂ ਭੁੱਖਣ-ਭਾਣੀ ਬੇਰੁਜ਼ਗਾਰ ਨੇ ਟੈਂਕੀ ’ਤੇ ਹੀ ਮਨਾਇਆ ਕਰਵਾਚੌਥ

ਪਾਣੀ ਦੀ ਟੈਂਕੀ ’ਤੇ ਕਰਵਾ ਚੌਥ ਦੀ ਰਸਮ ਨਿਭਾਉਂਦੀ ਹੋਈ ਬੇਰੁਜ਼ਗਾਰ ਪੀਟੀਆਈ ਅਧਿਆਪਕਾ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 24 ਅਕਤੂਬਰ

ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦਾ ਮੁਹਾਲੀ ਵਿੱਚ ਲੜੀਵਾਰ ਧਰਨਾ ਅੱਜ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਜਦੋਂਕਿ ਇਕ ਲਾਲ ਚੂੜੇ ਵਾਲੀ ਮੁਟਿਆਰ ਸਮੇਤ ਚਾਰ ਬੇਰੁਜ਼ਗਾਰ ਅਧਿਆਪਕ ਇਨਸਾਫ਼ ਪ੍ਰਾਪਤੀ ਲਈ ਸੋਹਾਣਾ ਵਿੱਚ ਪਾਣੀ ਦੀ ਟੈਂਕੀ ਉੱਤੇ ਡਟੇ ਹੋਏ ਹਨ ਅਤੇ ਬਾਕੀ ਸਾਥੀ ਟੈਂਕੀ ਦੇ ਥੱਲੇ ਧਰਨੇ ’ਤੇ ਬੈਠੇ ਹਨ। ਪਾਣੀ ਦੀ ਟੈਂਕੀ ਉੱਤੇ ਮਰਨ ਵਰਤ ’ਤੇ ਬੈਠੀ ਮਾਨਸਾ ਦੀ ਬੇਰੁਜ਼ਗਾਰ ਅਧਿਆਪਕਾ ਸਿੱਪੀ ਸ਼ਰਮਾ ਨੇ ਐਤਵਾਰ ਨੂੰ ਵੱਖਰੇ ਢੰਗ ਨਾਲ ਕਰਵਾ ਚੌਥ ਮਨਾਇਆ। ਆਪਣੇ ਹੱਕਾਂ ਲਈ ਡਟੀ ਇਸ ਮੁਟਿਆਰ ਨੂੰ ਆਪਣੇ ਪਰਿਵਾਰ ਦਾ ਵੀ ਫ਼ਿਕਰ ਹੈ। ਉਸ ਨੇ ਅੱਜ ਆਪਣੇ ਪਤੀ ਦੀ ਲੰਮੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਿਆ ਅਤੇ ਸ਼ਾਮ ਨੂੰ ਵਰਤ ਖੋਲ੍ਹਣ ਤੋਂ ਬਾਅਦ ਵੀ ਪਾਣੀ ਦਾ ਘੁੱਟ ਤੱਕ ਨਹੀਂ ਪੀਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਗੁਰਲਾਭ ਸਿੰਘ ਭੋਲਾ, ਕ੍ਰਿਸ਼ਨ ਸਿੰਘ ਨਾਭਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਕਿਹਾ ਕਿਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੇ ਗਹਿਣੇ ਵੇਚ ਕੇ ਵਕੀਲਾਂ ਨੂੰ ਫੀਸਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਰਜ਼ਾ ਚੁੱਕ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕੀਤਾ ਜਾ ਰਿਹਾ ਹੈ। \ ਉਨ੍ਹਾਂ ਦੱਸਿਆ ਕਿ ਪਾਣੀ ਦੀ ਟੈਂਕੀ ਉੱਤੇ ਮਰਨ ਵਰਤ ’ਤੇ ਬੈਠੀ ਸਿੱਪੀ ਸ਼ਰਮਾ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਹੈ। ਇਸ ਦੇ ਬਾਵਜੂਦ ਉਹ ਆਪਣੇ ਅਤੇ ਸਾਥੀਆਂ ਦੇ ਹੱਕਾਂ ਲਈ ਫਰੰਟ ਲਾਈਨ ’ਤੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਹਿਲਾ ਨਾਲ ਕੁਝ ਵੀ ਵਾਪਰਿਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।

ਨਿਸ਼ਾਂਤ ਕੁਮਾਰ ਵੱਲੋਂ ਆਤਮਦਾਹ ਦੀ ਚਿਤਾਵਨੀ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖ਼ਾਹਾਂ (6 ਹਜ਼ਾਰ ਰੁਪਏ) ਉੱਤੇ ਕੰਮ ਕਰ ਰਹੇ ਈਜੀਐਸ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੂਬਾ ਸਰਕਾਰ ਦੇ ਤਰਲੇ ਕੱਢ ਰਹੇ ਹਨ। ਈਜੀਐਸ, ਏਆਈਈ ਅਤੇ ਐਸਟੀਆਰ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਨਿਸ਼ਾਂਤ ਕੁਮਾਰ ਕਪੂਰਥਲਾ ਨੇ ਦੱਸਿਆ ਕਿ ਬੀਤੀ 22 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਖਰੜ ਪ੍ਰਸ਼ਾਸਨ ਵੱਲੋਂ ਪੈਨਲ ਮੀਟਿੰਗ ਤੈਅ ਕਰਵਾਈ ਗਈ ਸੀ, ਜਿਸ ਦਾ ਪੱਤਰ ਵੀ ਜਾਰੀ ਕੀਤਾ ਗਿਆ ਸੀ। ਇਸ ਮੀਟਿੰਗ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਤੋਂ ਅਧਿਆਪਕ ਆਗੂ ਪਹੁੰਚੇ ਸਨ, ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ ਅਤੇ ਪ੍ਰਸ਼ਾਸਨ ਨੇ ਵੀ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ। ਅਧਿਆਪਕ ਆਗੂ ਨਿਸ਼ਾਂਤ ਕੁਮਾਰ ਨੇ ਦੱਸਿਆ ਕਿ ਉਹ ਮੀਟਿੰਗ ਵਿੱਚ ਬੁਲਾਏ ਜਾਣ ’ਤੇ ਕਪੂਰਥਲਾ ਤੋਂ ਚੰਡੀਗੜ੍ਹ ਗਏ ਸਨ। ਉਦੋਂ ਉਨ੍ਹਾਂ ਨੂੰ ਬਹੁਤ ਹੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ 26 ਅਕਤੂਬਰ ਤੱਕ ਅਧਿਆਪਕ ਆਗੂਆਂ ਨੂੰ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਸਬੰਧੀ ਲਿਖਤੀ ਭਰੋਸਾ ਨਾ ਦਿੱਤਾ ਗਿਆ ਤਾਂ ਉਹ ਆਪਣੇ ਪਰਿਵਾਰਕ ਹਾਲਾਤਾਂ ਦੀ ਪ੍ਰੇਸ਼ਾਨੀ ਕਾਰਨ ਛੇਤੀ ਹੀ ਮੁੱਖ ਮੰਤਰੀ ਦੀ ਕੋਠੀ ਬਾਹਰ ਆਤਮਦਾਹ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਈ-ਮੇਲ ’ਤੇ ਵੀ ਖ਼ੁਦਕੁਸ਼ੀ ਕਰਨ ਸਬੰਧੀ ਅਗਾਊਂ ਜਾਣਕਾਰੀ ਭੇਜੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All