ਆਤਿਸ਼ ਗੁਪਤਾ
ਚੰਡੀਗੜ੍ਹ, 13 ਜੁਲਾਈ
ਯੂਟੀ ਪ੍ਰਸ਼ਾਸਨ ਨੇ ਕਰੋਨਾ ਖ਼ਿਲਾਫ਼ ਲੜਾਈ ਨੂੰ ਹੋਰ ਤੇਜ਼ ਕਰਦਿਆਂ ਚੰਡੀਗੜ੍ਹ ਵਿੱਚ ਜਨਤਕ ਇਕੱਠ ਕਰਨ ’ਤੇ ਪਾਬੰਦੀ ਲਗਾ ਦਿੱਤਾ ਹੈ। ਇਸ ਸਬੰਧੀ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿੱਚ ਵਿਆਹ ਅਤੇ ਸਸਕਾਰ ’ਤੇ ਸੀਮਤ ਇਕੱਠ ਨੂੰ ਛੱਡ ਕੇ ਸਮਾਜਿਕ, ਧਾਰਮਿਕ, ਸੱਭਿਆਚਾਰਕ ਅਤੇ ਹੋਰਨਾਂ ਸਮਾਗਮਾਂ ’ਤੇ ਪਾਬੰਦੀ ਲਗਾਈ ਗਈ ਹੈ, ਜਦੋਂ ਕਿ ਬੂਟੇ ਲਗਾਉਣ ਦੇ ਕਾਰਜ ਸੀਮਤ ਵਿਅਕਤੀਆਂ ਨਾਲ ਕੀਤੇ ਜਾਣਗੇ। ਉਨ੍ਹਾਂ ਪੁਲੀਸ ਨੂੰ ਆਦੇਸ਼ ਦਿੱਤੇ ਕਿ ਜੇਕਰ ਕੋਈ ਬਿਨਾਂ ਪ੍ਰਵਾਨਗੀ ਤੋਂ ਇਕੱਠ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।