ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਮੁਹਾਲੀ ਦੇ ਦਸਹਿਰਾ ਗਰਾਉਂਡ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਯੂਟੀ ਪ੍ਰਸ਼ਾਸਨ ਵੀ ਚੌਕਸ ਹੋ ਗਿਆ ਹੈ, ਜਿਸ ਨੇ ਅਗਾਮੀ ਤਿਉਹਾਰਾਂ ਤੋਂ ਪਹਿਲਾਂ ਹੀ ਤਿਆਰੀਆਂ ਖਿੱਚ ਲਈਆਂ ਹਨ। ਇਸੇ ਕਰਕੇ ਅੱਜ ਐੱਸਡੀਐੱਮ ਪੂਰਬੀ ਨਿਤੀਸ਼ ਸਿੰਗਲਾ ਨੇ ਥਾਣਿਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਐੱਸਡੀਐੱਮ ਨੇ ਸਮੂਹ ਐੱਸਐੱਚਓਜ਼ ਨੂੰ ਹਦਾਇਤ ਦਿੱਤੀ ਕਿ ਉਹ ਆਪੋ-ਆਪਣੇ ਇਲਾਕੇ ਵਿੱਚ ਗਸ਼ਤ ਵਧਾ ਦੇਣ ਅਤੇ ਹੋਰਨਾਂ ਗਤੀਵਿਧੀਆਂ ’ਤੇ ਨਜ਼ਰ ਰੱਖਣ। ਇਸ ਦੌਰਾਨ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਸਮਾਂਬੱਧ ਢੰਗ ਨਾਲ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਵੇ।