ਯੂਟੀ ਪ੍ਰਸ਼ਾਸਨ ਨੂੰ ਪੰਜ ਮਹੀਨੇ ਬਾਅਦ ਯਾਦ ਆਏ ਕੌਂਸਲਰ

ਯੂਟੀ ਪ੍ਰਸ਼ਾਸਨ ਨੂੰ ਪੰਜ ਮਹੀਨੇ ਬਾਅਦ ਯਾਦ ਆਏ ਕੌਂਸਲਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ

ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਨੂੰ 5 ਮਹੀਨੇ ਬਾਅਦ ਸ਼ਹਿਰ ਦੇ ਕੌਂਸਲਰਾਂ ਦੀ ਯਾਦ ਆ ਗਈ ਹੈ। ਇਨ੍ਹਾਂ ਨਾਲ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਵੱਲੋਂ 18 ਅਗਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਹਿਲੀ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਕੋਵਿਡ ਪ੍ਰਬੰਧਾਂ ਦੀ ਸਮਖਿਆ ਬੈਠਕ ਦੌਰਾਨ ਯੂਟੀ ਦੇ ਪ੍ਰਸ਼ਾਸਕ ਵੱਲੋਂ ਕੀਤਾ ਗਿਆ। ਇਸ ਮੀਟਿੰਗ ਵਿੱਚ ਚੰਡੀਗੜ੍ਹ ਦੇ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਸੱਦਿਆ ਗਿਆ ਹੈ। ਭਾਜਪਾ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਪਹਿਲਾਂ ਵੀ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਆਪਣੇ ਇਲਾਕੇ ਬਾਰੇ ਜਾਣਕਾਰੀ ਹੈ ਅਤੇ ਉਨ੍ਹਾਂ ਨੂੰ ਕਰੋਨਾ ਪ੍ਰਬੰਧਾਂ ਨਾਲ ਜੋੜਿਆ ਜਾਵੇ। ਕਾਂਗਰਸੀ ਕੌਂਸਲਰ ਦੇਵੇਂਦਰ ਸਿੰਘ ਬਬਲਾ ਨੇ ਪਿਛਲੇ ਦਿਨੀਂ ਪ੍ਰਸ਼ਾਸਕ ਨੂੰ ਇਸ ਸਬੰਧੀ ਪੱਤਰ ਵੀ ਲਿਖਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All