ਮੀਂਹ ਕਾਰਨ ਦੋ ਘਰਾਂ ਦੀਆਂ ਕੰਧਾਂ ਡਿੱਗੀਆਂ
ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਖੰਨਾ ਰੋਡ ’ਤੇ ਵਾਰਡ ਨੰਬਰ-1 ਜੰਗੀਰਾ ਕਲੋਨੀ ਵਿੱਚ ਦੋ ਘਰਾਂ ਦੀਆਂ ਕੰਧਾਂ ਡਿੱਗ ਗਈਆਂ। ਸਮਾਜ ਸੇਵੀ ਜਸਵੰਤ ਸਿੰਘ ਗੋਲਡ ਅਤੇ ਰਾਜਨ ਗੋਇਲ ਨੇ ਦੱਸਿਆ ਕਿ ਭਾਰੀ ਬਾਰਿਸ਼ ਤੋਂ ਬਾਅਦ ਉਨ੍ਹਾਂ ਦੇ...
Advertisement
ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਖੰਨਾ ਰੋਡ ’ਤੇ ਵਾਰਡ ਨੰਬਰ-1 ਜੰਗੀਰਾ ਕਲੋਨੀ ਵਿੱਚ ਦੋ ਘਰਾਂ ਦੀਆਂ ਕੰਧਾਂ ਡਿੱਗ ਗਈਆਂ। ਸਮਾਜ ਸੇਵੀ ਜਸਵੰਤ ਸਿੰਘ ਗੋਲਡ ਅਤੇ ਰਾਜਨ ਗੋਇਲ ਨੇ ਦੱਸਿਆ ਕਿ ਭਾਰੀ ਬਾਰਿਸ਼ ਤੋਂ ਬਾਅਦ ਉਨ੍ਹਾਂ ਦੇ ਮਕਾਨਾਂ ਦੀ ਚਾਰ ਦੀਵਾਰੀ ਦੀਆਂ ਕੰਧਾਂ ਡਿੱਗ ਗਈਆਂ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਮਾਜ ਸੇਵੀ ਜਸਵੰਤ ਸਿੰਘ ਨੇ ਕਿਹਾ ਕਿ ਭਾਰੀ ਬਰਸਾਤ ਨਾਲ ਜਿੱਥੇ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਉਥੇ ਮੀਂਹ ਦੇ ਪਾਣੀ ਨੇ ਸੈਂਕੜੇ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ।
Advertisement
Advertisement
×