DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Tricity ਵਿੱਚ ਮੌਸਮ ਦਾ ਮਿਜ਼ਾਜ ਬਦਲਿਆ

ਚੰਡੀਗਡ਼੍ਹ ਵਿੱਚ 9.8 ਅਤੇ ਮੁਹਾਲੀ ਵਿੱਚ 18 ਐੱਮ ਐੱਮ ਮੀਂਹ ਪਿਆ; ਅਗਲੇ ਤਿੰਨ ਦਿਨ ਮੀਂਹ ਪੈਣ ਪੇਸ਼ੀਨਗੋਈ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਵਰ੍ਹਦੇ ਮੀਂਹ ਦੌਰਾਨ ਵਾਹਨ ਚਾਲਕ ਆਪਣੀ ਮੰਜ਼ਿਲ ਵੱਲ ਵਧਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

ਟਰਾਈਸਿਟੀ ਵਿੱਚ ਅੱਜ ਦੁਪਹਿਰ ਸਮੇਂ ਪਏ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਮੀਂਹ ਤੋਂ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਗਈ। ਇਸ ਦੇ ਨਾਲ ਹੀ ਲੋਕਾਂ ਨੇ ਸੁੱਖ ਦਾ ਸਾਹ ਲਿਆ। ਅੱਜ ਚੰਡੀਗੜ੍ਹ ਵਿੱਚ ਇਕ ਘੰਟੇ ਦੌਰਾਨ 9.8 ਐੱਮ ਐੱਮ ਅਤੇ ਮੁਹਾਲੀ ਵਿੱਚ 18 ਐੱਮ ਐੱਮ ਮੀਂਹ ਪਿਆ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ 7 ਤੋਂ 9 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਅੱਜ ਇੱਥੇ ਸਵੇਰ ਤੋਂ ਧੁੱਪ ਨਿਕਲੀ ਹੋਈ ਸੀ, ਪਰ ਦੁਪਹਿਰੇ ਇਕ ਦਮ ਬੱਦਲਵਾਈ ਹੋ ਗਈ, ਜਿਸ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਨੇ ਕੁੱਝ ਹੀ ਸਮੇਂ ਬਾਅਦ ਸ਼ਹਿਰ ਦੀਆਂ ਸੜਕਾਂ ਨੂੰ ਜਲ-ਥਲ ਕਰ ਦਿੱਤਾ। ਇਸ ਕਰ ਕੇ ਕਈ ਸੜਕਾਂ ’ਤੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਸ਼ਹਿਰ ਵਿੱਚ ਮੌਸਮ ਖੁਸ਼ਗਵਾਰ ਹੋਣ ਨਾਲ ਸੈਲਾਨੀਆਂ ਦੀ ਭੀੜ ਵੱਧ ਗਈ, ਜਿਨ੍ਹਾਂ ਵੱਲੋਂ ਸੁਖਨਾ ਝੀਲ ਅਤੇ ਹੋਰ ਘੁੰਮਣ ਵਾਲੀਆਂ ਥਾਵਾਂ ’ਤੇ ਮੌਸਮ ਦਾ ਆਨੰਦ ਮਾਣਿਆ ਗਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਦੌਰਾਨ 24 ਘੰਟਿਆਂ ਵਿੱਚ 2.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂਕਿ ਘੱਟੋਂ-ਘੱਟ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

Advertisement

ਮੌਨਸੂਨ ਸੀਜ਼ਨ ਦੌਰਾਨ 72.6 ਫ਼ੀਸਦ ਘੱਟ ਪਿਆ ਮੀਂਹ

ਚੰਡੀਗੜ੍ਹ ਵਿੱਚ ਅੱਜ ਭਾਵੇਂ ਇਕ ਘੰਟੇ ਦੌਰਾਨ 9.8 ਐੱਮ ਐੱਮ ਮੀਂਹ ਪਿਆ ਪਰ ਮੌਸਮ ਵਿਗਿਆਨੀਆਂ ਅਨੁਸਾਰ ਇਸ ਵਰ੍ਹੇ ਮੌਨਸੂਨ ਸੀਜ਼ਨ ਦੌਰਾਨ ਪਹਿਲੀ ਜੂਨ ਤੋਂ ਹੁਣ ਤੱਕ ਆਮ ਨਾਲੋਂ 72.6 ਫ਼ੀਸਦ ਘੱਟ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪਹਿਲੀ ਜੂਨ ਤੋਂ ਹੁਣ ਤੱਕ 62.4 ਐੱਮ ਐੱਮ ਮੀਂਹ ਪਿਆ ਹੈ, ਜਦੋਂ ਕਿ ਆਮ ਤੌਰ ’ਤੇ ਚੰਡੀਗੜ੍ਹ ਵਿੱਚ ਇਸ ਸਮੇਂ ਦੌਰਾਨ 120 ਤੋਂ 130 ਐੱਮ ਐੱਮ ਦੇ ਕਰੀਬ ਮੀਂਹ ਪੈਂਦਾ ਹੈ।

Advertisement
Advertisement
×