ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ

4 ਡਿਗਰੀ ਪਾਰਾ ਡਿੱਗਿਆ; ਅੱਧੇ ਘੰਟੇ ਵਿੱਚ 5 ਐੱਮਐੱਮ ਮੀਂਹ ਪਿਆ

ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ

ਚੰਡੀਗੜ੍ਹ ਵਿੱਚ ਵੀਰਵਾਰ ਦੇਰ ਸ਼ਾਮ ਸ਼ਾਮ ਨੂੰ ਪਏ ਮੀਂਹ ਦੌਰਾਨ ਸੜਕਾਂ ਤੋਂ ਲੰਘਦੇ ਵਾਹਨ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 10 ਜੂਨ

ਸ਼ਹਿਰ ਵਿੱਚ ਵੀਰਵਾਰ ਦੇਰ ਸ਼ਾਮ ਤੋਂ ਸ਼ੁਰੂ ਹੋਏ ਮੀਂਹ ਨੇ ਸ਼ਹਿਰ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ। ਇਸ ਦੇ ਨਾਲ ਹੀ ਮੌਸਮ ਖੁਸ਼ਗਵਾਰ ਹੋ ਗਿਆ। ਅੱਧੇ ਘੰਟੇ ਵਿੱਚ ਪਏ 5 ਐੱਮਐੱਮ ਮੀਂਹ ਕਾਰਨ ਤਾਪਮਾਨ 4 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਮੌਸਮ ਵਿਭਾਗ ਵੱਲੋਂ ਅਗਾਮੀ 11 ਤੋਂ 14 ਜੂਨ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ।

ਸ਼ਹਿਰ ਵਿੱਚ ਸਵੇਰ ਤੋਂ ਲੂ ਵਗ ਰਹੀ ਸੀ। ਪਰ ਸ਼ਾਮ ਸਮੇਂ ਅਚਾਨਕ ਮੌਸਮ ਵਿੱਚ ਆਈ ਤਬਦੀਲੀ ਕਰਕੇ ਠੰਢੀਆਂ ਹਵਾਵਾਂ ਚੱਲੀਆਂ ਅਤੇ ਤੇਜ਼ ਬਿਜਲੀ ਕੜਕੀ ਜਿਸ ਤੋਂ ਬਾਅਦ ਮੀਂਹ ਨੇ ਮੌਸਮ ਹੀ ਬਦਲ ਦਿੱਤਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਨਾਲੋਂ 4 ਡਿਗਰੀ ਘੱਟ ਸੀ। ਘੱਟ ਤੋਂ ਘੱਟ ਤਾਪਮਾਨ ਵੀ 29.2 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਅਗਲੇ 4 ਦਿਨ ਮੀਂਹ ਦੇ ਆਸਾਰ ਹਨ। ਦੇਰ ਸ਼ਾਮ ਪਏ ਮੀਂਹ ਅਤੇ ਠੰਢੀਆਂ ਹਵਾਵਾਂ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਰੌਣਕ ਦਿਖਾਈ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All