ਜੇਤੂ ਖਿਡਾਰਨਾਂ ਦਾ ਸਨਮਾਨ ਕੀਤਾ
ਰੂਪਨਗਰ ਦੇ ਖਾਲਸਾ ਸੀਨੀਅਰ ਸਕੂਲ ਦੀਆਂ ਹੈਂਡਬਾਲ ਖਿਡਾਰਨਾਂ ਨੇ ਹੁਸ਼ਿਆਰਪੁਰ ਵਿੱਚ ਹੋਈਆਂ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਖਿਡਾਰਨਾਂ ਨੂੰ ਸਕੂਲ ਪਰਤਣ ’ਤੇ ਪ੍ਰਬੰਧਕਾਂ ਵੱਲੋਂ ਸਨਮਾਨਿਆ ਗਿਆ। ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ...
ਰੂਪਨਗਰ ਦੇ ਖਾਲਸਾ ਸੀਨੀਅਰ ਸਕੂਲ ਦੀਆਂ ਹੈਂਡਬਾਲ ਖਿਡਾਰਨਾਂ ਨੇ ਹੁਸ਼ਿਆਰਪੁਰ ਵਿੱਚ ਹੋਈਆਂ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਖਿਡਾਰਨਾਂ ਨੂੰ ਸਕੂਲ ਪਰਤਣ ’ਤੇ ਪ੍ਰਬੰਧਕਾਂ ਵੱਲੋਂ ਸਨਮਾਨਿਆ ਗਿਆ। ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀਆਂ ਛੇ ਖਿਡਾਰਨਾਂ ਨੇ ਹਿੱਸਾ ਲਿਆ। ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਹਰਬੰਸ ਸਿੰਘ ਕੰਧੋਲਾ ਨੇ ਖਿਡਾਰਨਾਂ ਅਤੇ ਕੋਚਾਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਇਸ ਮੌਕੇ ਨਵਤੇਜ ਸਿੰਘ, ਗੁਰਪ੍ਰੀਤ ਕੌਰ, ਕਿਰਨਜੀਤ ਕੌਰ ਵੀ ਹਾਜ਼ਰ ਸਨ।
ਲੈਮਰਿਨ ਟੈੱਕ ਸਕਿੱਲਜ਼ ’ਵਰਸਿਟੀ ਵੱਲੋਂ ਸਮਾਗਮ
ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਰੈਲੀ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ। ਇਸ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ ਯੂਨੀਵਰਸਿਟੀ ਨੇ ਕੈਂਪਸ ਵਿੱਚ ‘ਨਸ਼ਾ ਮੁਕਤ ਭਾਰਤ’ ਰੈਲੀ ਕੀਤੀ ਗਈ। ’ਵਰਸਿਟੀ ਦੇ ਚਾਂਸਲਰ ਐੱਨ ਐੱਸ ਰਿਆਤ ਅਤੇ ਉਪ ਕੁਲਪਤੀ ਡਾ. ਏ ਐੱਸ ਚਾਵਲਾ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਤਾਕਤ ਬਾਰੇ ਪ੍ਰੇਰਿਤ ਕੀਤਾ।

