ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਫਰਵਰੀ
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੀ ਚੋਣ ਮੁਹਿੰਮ ਦਾ ਮੋਰਚਾ ਬੀਬੀਆਂ ਨੇ ਸੰਭਾਲ ਲਿਆ ਹੈ। ਬੈਦਵਾਨ ਦੀ ਪਤਨੀ ਤੇ ਕੌਂਸਲਰ ਹਰਜਿੰਦਰ ਕੌਰ ਸੋਹਾਣਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਕਸ਼ਮੀਰ ਕੌਰ ਨੇ ਇੱਥੋਂ ਦੇ ਫੇਜ਼-11 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਧਰ, ਮਨਜੀਤ ਕੌਰ ਤੇ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਗਿਆ।