ਸੰਜੀਵ ਕੁਮਾਰ ਬੱਬੀ
ਚਮਕੌਰ ਸਾਹਿਬ, 20 ਦਸੰਬਰ
ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਦੀ ਕਾਰ ਸੇਵਾ ਰਾਹੀਂ ਪੁਰਾਤਨ ਦਿੱਖ ਦਾ ਕੰਮ ਮੁਕੰਮਲ ਕਰਨ ਵਾਲੇ ਕਾਰ ਸੇਵਾ ਪ੍ਰਬੰਧਕ ਜਥੇਦਾਰ ਬਾਈ ਦੀਪ ਸਿੰਘ ਘੜੂੰਆਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਚ ਚੱਲ ਰਹੀ ਸੇਵਾ ਦਾ ਕਾਰਜ ਮੁਕੰਮਲ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਲਈ ਕਮਰਿਆਂ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਚ ਲੰਗਰ ਹਾਲ ਦੀ ਤਿਆਰੀ ਅਤੇ ਇੰਟਰਲੌਕ ਟਾਈਲਾਂ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਦੀਪ ਸਿੰਘ ਅਤੇ ਦਿਲਬਾਗ ਸਿੰਘ ਨੇ ਦੱਸਿਆ ਕਿ ਜਥੇਦਾਰ ਬਾਬਾ ਬਚਨ ਸਿੰਘ ਦੀ ਅਗਵਾਈ ਹੇਠਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਨੂੰ ਪੁਰਾਤਨ ਦਿੱਖ ਦੇਣ ਦੀ ਸੇਵਾ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਲੰਗਰ ਹਾਲ ਦੀ ਸੇਵਾ ਸੌਂਪੀ ਗਈ ਸੀ। ਸੰਗਤ ਦੇ ਸਹਿਯੋਗ ਨਾਲ ਲੰਗਰ ਹਾਲ ਮੁਕੰਮਲ ਕਰ ਦਿੱਤਾ ਹੈ, ਟਾਈਲਾਂ ਦਾ ਕੰਮ ਚੱਲ ਰਿਹਾ ਹੈ।