ਕੁਲਦੀਪ ਸਿੰਘ
ਚੰਡੀਗੜ੍ਹ, 10 ਸਤੰਬਰ
ਸ਼ਹਿਰ ਵਿੱਚ ਅੱਜ ਕਰੋਨਾ ਪੀੜਤ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਅਤੇ 283 ਨਵੇਂ ਕੇਸ ਸਾਹਮਣੇ ਆਏ ਹਨ। ਦਮ ਤੋੜਨ ਵਾਲੇ ਮਰੀਜ਼ਾਂ ਵਿੱਚ ਮਨੀਮਾਜਰਾ ਦਾ 46 ਸਾਲਾਂ ਦਾ ਵਸਨੀਕ ਅਤੇ ਸੈਕਟਰ-48 ਦੇ 66 ਸਾਲਾਂ ਦੇ ਪੁਰਸ਼ ਸਮੇਤ ਸੈਕਟਰ-22 ਦੀ 59 ਸਾਲਾਂ ਦੀ ਵਸਨੀਕ ਸ਼ਾਮਲ ਹਨ।
ਯੂਟੀ ਦੇ ਸਿਹਤ ਵਿਭਾਗ ਮੁਤਾਬਕ ਕਰੋਨਾ ਦੇ ਨਵੇਂ ਮਰੀਜ਼ ਸੈਕਟਰ 7, 8, 9, 10, 11, 12, 14, 15, 19, 20, 21, 22, 23, 24, 25, 26, 27, 28, 30, 32, 33, 34, 35, 36, 37, 38, 39, 40, 41, 42, 44, 45, 46, 47,48, 49, 50, 51, 52, 52, 55, 56, ਸੈਕਟਰ-35, ਸੈਕਟਰ-38 ਵੈਸਟ, ਬਾਪੂਧਾਮ ਕਲੋਨੀ, ਬੁੜੈਲ, ਬਹਿਲਾਣਾ, ਦੜੂਆ, ਧਨਾਸ, ਹੱਲਮਾਜਰਾ, ਇੰਡਸਟ੍ਰੀਅਲ ਏਰੀਆ ਫੇਜ਼-1 ਤੇ 2, ਕੈਂਬਵਾਲਾ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ, ਪੀ.ਜੀ.ਆਈ. ਕੈਂਪਸ, ਰਾਏਪੁਰ ਖੁਰਦ ਤੇ ਰਾਮ ਦਰਬਾਰ ਦੇ ਵਸਨੀਕ ਹਨ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 6987 ਹੋ ਗਈ ਹੈ। ਅੱਜ 191 ਮਰੀਜ਼ਾਂ ਡਿਸਚਾਰਜ ਹੋਏ ਹਨ ਤੇ ਹੁਣ ਤੱਕ 4331 ਵਿਅਕਤੀ ਕਰੋਨਾ ਨੂੰ ਮਾਤ ਦੇ ਚੁੱਕੇ ਹਨ। ਚੰਡੀਗੜ੍ਹ ਵਿੱਚ ਕੁੱਲ 80 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 2573 ਹੈ।
ਦੋ ਮੀਡੀਆ ਕਰਮੀ ਕਰੋਨਾ ਪਾਜ਼ੇਟਿਵ
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 174 ਮਾਮਲੇ ਹਨ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਮਰੀਜ਼ਾਂ ਵਿੱਚ ਦੋ ਮਰੀਜ਼ ਮੀਡੀਆ ਕਰਮੀ ਹਨ।
ਮੁਹਾਲੀ ਵਿੱਚ ਬਜ਼ੁਰਗ ਦੀ ਮੌਤ; 275 ਨਵੇਂ ਮਾਮਲੇ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 275 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹੇ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ 5856 ’ਤੇ ਪਹੁੰਚ ਗਈ ਹੈ। ਇਸੇ ਦੌਰਾਨ ਵਾਇਰਸ ਕਾਰਨ ਬਜ਼ੁਰਗ ਦੀ ਮੌਤ ਹੋਈ ਹੈ ਅਤੇ 293 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਦੇ ਵਸਨੀਕ 64 ਸਾਲਾਂ ਦੇ ਬਜ਼ੁਰਗ ਦੀ ਮੌਤ ਹੋਈ ਹੈ। ਉਹ ਪੀਜੀਆਈ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ ਅਤੇ ਪਹਿਲਾਂ ਤੋਂ ਹੀ ਸ਼ੂਗਰ ਅਤੇ ਕਿਡਨੀ ਰੋਗਾਂ ਤੋਂ ਪੀੜਤ ਸੀ। ਉਨ੍ਹਾਂ ਦੱਸਿਆ ਕਿ ਅੱਜ 275 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 92 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 40, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 43, ਢਕੌਲੀ ਵਿੱਚ 59, ਬੂਥਗੜ੍ਹ ਬਲਾਕ ਵਿੱਚ 9, ਲਾਲੜੂ ਵਿੱਚ ਇਕ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 31 ਨਵੇਂ ਮਾਮਲੇ ਸਾਹਮਣੇ ਆਏ ਹਨ।